Breaking News- ਪੰਜਾਬ 'ਚ ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਨਵੇਂ ਆਦੇਸ਼ ਜਾਰੀ, ਪੜ੍ਹੋ ਕਿੱਥੇ ਵਧਿਆ ਬੈਨ
LPTV / Chandigarh
ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਤੇ ਫਿਰੋਜ਼ਪੁਰ 'ਚ ਇੰਟਰਨੈੱਟ ਬੈਨ 24 ਮਾਰਚ ਤਕ ਵਧਾ ਦਿੱਤਾ ਗਿਆ ਹੈ ਜਦੋਂਕਿ ਮੋਗਾ ਅਤੇ ਸੰਗਰੂਰ 'ਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਆਪ੍ਰੇਸ਼ਨ ਅੰਮ੍ਰਿਤਪਾਲ ਤਹਿਤ ਅਮਨ-ਸ਼ਾਂਤੀ ਦੇ ਮੱਦੇਨਜ਼ਰ ਪੂਰੇ ਪੰਜਾਬ 'ਚ ਸ਼ਨੀਵਾਰ ਯਾਨੀ 19 ਮਾਰਚ ਨੂੰ ਪੂਰੇ ਪੰਜਾਬ 'ਚ ਇੰਟਰਨੈੱਟ ਸੇਵਾਵਾਂ 'ਤੇ ਬੈਨ ਲਗਾ ਦਿੱਤਾ ਗਿਆ ਸੀ। ਇਸ ਤੋਂ ਬਾਅਦ 21 ਮਾਰਚ ਨੂੰ 4 ਜ਼ਿਲ੍ਹਿਆਂ ਮੋਗਾ, ਸੰਗਰੂਰ, ਤਰਨਤਾਰਨ, ਫਿਰੋਜ਼ਪੁਰ 'ਚ ਮੁਕੰਮਲ ਤੇ ਅਜਨਾਲਾ-ਮੁਹਾਲੀ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਬਾਕੀ ਥਾਵਾਂ 'ਤੇ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।
Breaking News Read new orders regarding internet services in Punjab where did the ban increase?