ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਮਾਲਵਿੰਦਰ ਕੰਗ ਨੇ ਅਨਿਲ ਵਿਜ ਦੇ ਬਿਆਨ ਦੀ ਕੀਤੀ ਨਿਖੇਧੀ

ਮਾਲਵਿੰਦਰ ਕੰਗ ਨੇ ਅਨਿਲ ਵਿਜ ਦੇ ਬਿਆਨ ਦੀ ਕੀਤੀ ਨਿਖੇਧੀ


LPTV / Chandigarh

ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ । ਦਰਅਸਲ ਅੰਮ੍ਰਿਤਪਾਲ ਮਾਮਲੇ ਵਿੱਚ ਵਿਰੋਧੀਆਂ ਵੱਲੋਂ ਐਨ.ਐਸ.ਏ. ਲਗਾਏ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਦੇ ਹਾਲਾਤ ਪਿਛਲੇ ਇੱਕ ਹਫ਼ਤੇ ਦੇ ਹਨ।ਵਿਰੋਧੀਆਂ ਵੱਲੋਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੰਗ ਨੇ ਕਿਹਾ ਕਿ ਐਨ.ਐਸ.ਏ. ਸਿਰਫ ਉਨ੍ਹਾਂ ਲੋਕਾਂ 'ਤੇ ਲਗਾਇਆ ਗਿਆ ਹੈ ਜੋ 24 ਘੰਟੇ ਅੰਮ੍ਰਿਤਪਾਲ ਨਾਲ ਰਹਿੰਦੇ ਸਨ ਅਤੇ ਰਚੀ ਜਾ ਰਹੀ ਸਾਜ਼ਿਸ਼ 'ਚ ਉਸਦਾ ਸਾਥ ਦਿੰਦੇ ਸਨ।ਇਸ ਮਾਮਲੇ ਵਿੱਚ 177 ਲੋਕਾਂ 'ਤੇ ਅਜਿਹਾ ਕੋਈ ਦੋਸ਼ ਨਹੀਂ ਲਗਾਇਆ ਗਿਆ ਹੈ।ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਤਿਰੰਗੇ ਝੰਡੇ ਦੇ ਅਪਮਾਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਹੁਤ ਹੀ ਸਖ਼ਤ ਕਾਰਵਾਈ ਕੀਤੀ ਹੈ ਤਾਂ ਜੋ ਅਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ

ਕੰਗ ਨੇ ਦੱਸਿਆ ਕਿ ਜਾਂਚ ਦੇ ਆਧਾਰ 'ਤੇ ਕੁੱਝ ਲੋਕਾਂ ਨੂੰ ਬੁਲਾਇਆ ਜ਼ਰੂਰ ਗਿਆ ਹੈ ਪਰ ਬੇਗੁਨਾਹ ਲੋਕਾਂ ਦੇ ਖ਼ਿਲਾਫ਼ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾ ਨੇ ਕਿਹਾ ਕਿ ਜੇ ਪੰਜਾਬ ਦੇ ਇਤਿਹਾਸ ਦੀ ਗੱਲ ਕਰੀਏ ਤਾਂ ਅਜਿਹੇ ਹਾਲਾਤ ਦੌਰਾਨ ਬੇਗੁਨਾਹ ਲੋਕਾਂ 'ਤੇ ਵੀ ਪਰਚੇ ਪਾਏ ਗਏ ਹਨ ਅਤੇ ਖ਼ੂਨ-ਖ਼ਰਾਬਾ ਵੀ ਹੋਇਆ ਪਰ ਇਸ ਪੂਰੇ ਆਪਰੇਸ਼ਨ ਦੌਰਾਨ ਨਾ ਕੋਈ ਗੋਲੀ ਚਲਾਈ ਗਈ ਅਤੇ ਨਾ ਹੀ ਚਲਾਉਣ ਦਿੱਤੀ ਗਈ। ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਇਸ ਮਾਮਲੇ 'ਚ ਜੇ ਕਿਸੇ ਵਿਅਕਤੀ ਦਾ ਇਰਾਦਾ ਗਲਤ ਨਹੀਂ ਹੈ ਅਤੇ ਉਸ ਦੀ ਇਸ ਮਾਮਲੇ 'ਚ ਕੋਈ ਸ਼ਮੂਲੀਅਤ ਨਹੀਂ ਹੈ, ਉਸ ਨੂੰ ਸਿਰਫ ਜਾਂਚ ਲਈ ਬੁਲਾਇਆ ਜਾ ਰਿਹਾ ਹੈ ਅਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ, ਇਸ ਲਈ ਅਫ਼ਵਾਹਾਂ 'ਚ ਆਉਣ ਦੀ ਲੋੜ ਨਹੀਂ ਹੈ।

Malvinder Kang condemned Anil Vijs statement


Popular Posts
Just Now