ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ
LPTV / Chandigarh
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਦਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ। ਇਸ ਵਿੱਚ ਜਥੇਬੰਦੀਆਂ ਦੇ ਮੈਂਬਰਾਂ ਦੇ ਨਾਲ-ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਮੈਂਬਰ ਵੀ ਪੁੱਜੇ ਹਨ।
ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਕੋਈ ਵੀ ਸਿਆਸੀ ਜਮਾਤ ਦਾ ਪ੍ਰਤੀਨਿਧ ਨਹੀਂ ਸੱਦਿਆ ਗਿਆ। ਉਨ੍ਹਾਂ ਇਸ ਸਬੰਧ ਵਿੱਚ ਸਿੱਖ ਸੰਗਤ ਕੋਲੋਂ ਵੀ ਸੁਝਾਅ ਮੰਗੇ ਹਨ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉਪਰ ਸਭ ਦੀਆਂ ਨਜ਼ਰਾਂ ਹਨ। ਸਰਕਾਰ ਵੀ ਇਸ ਮੀਟਿੰਗ ਉੱਪਰ ਨਜ਼ਰ ਰਹੀ ਹੈ। ਬੀਤੇ ਦਿਨ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਆਈਜੀ ਜਸਕਰਨ ਸਿੰਘ ਨੇ ਵੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ। ਬੇਸ਼ੱਕ ਆਈਜੀ ਨੇ ਇਸ ਨੂੰ ਰਸਮੀ ਮੀਟਿੰਗ ਕਿਹਾ ਸੀ ਪਰ ਇਸ ਨੂੰ 27 ਮਾਰਚ ਨੂੰ ਵਾਲੀ ਮੀਟਿੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
Giani Harpreet Singh gave a 24 hour ultimatum to the Punjab government