ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਸੁਖਬੀਰ ਬਾਦਲ ਨੇ CM ਮਾਨ ਨੂੰ ਦਿੱਤੀ ਚੇਤਾਵਨੀ, ਮੁਆਫ਼ੀ ਨਾ ਮੰਗੀ ਤਾਂ ਹੋਏਗਾ ਬੁਰਾ ਹਸ਼ਰ!

ਸੁਖਬੀਰ ਬਾਦਲ ਨੇ CM ਮਾਨ ਨੂੰ ਦਿੱਤੀ ਚੇਤਾਵਨੀ, ਮੁਆਫ਼ੀ ਨਾ ਮੰਗੀ ਤਾਂ ਹ


LPTV / Chandigarh

ਸੀਐਮ ਭਗਵੰਤ ਮਾਨ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਟਿੱਪਣੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਸੀਐਮ ਮਾਨ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਇਹ ਸਭ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੀਐੱਮ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਕੀਤੀ ਟਿੱਪਣੀ ਦਾ ਵਿਰੋਧ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਤੇ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਗੁਰੂ ਘਰ ਦੇ ਸੇਵਾਦਾਰਾਂ ਬਾਰੇ ਗ਼ਲਤ ਟਿੱਪਣੀਆਂ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਹਾਲੇ ਵੀ ਸਮਾਂ ਹੈ ਕਿ ਭਗਵੰਤ ਮਾਨ ਬਿਨਾਂ ਦੇਰੀ ਤੇ ਬਿਨਾਂ ਸ਼ਰਤ ਤੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫ਼ੀ ਮੰਗ ਲੈਣ। ਜੇਕਰ ਉਹ ਮੁਆਫੀ ਨਹੀਂ ਮੰਗਦੇ ਤਾਂ ਇਸ ਦਾ ਹਸ਼ਰ ਉਹ ਹੀ ਹੋਵੇਗਾ, ਜੋ ਸਿੱਖ ਇਤਿਹਾਸ ’ਚ ਗੁਰੂ ਘਰ ਨਾਲ ਖਾਸ ਕਰਕੇ ਖ਼ਾਲਸਾ ਪੰਥ ਦੀ ਸਰਵਉੱਚ ਸੰਸਥਾ ਤੇ ਛੇਵੇਂ ਪਾਤਸ਼ਾਹ ਵੱਲੋਂ ਬਖ਼ਸ਼ੇ ਮੀਰੀ ਮੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਜੰਗ ਛੇੜਣ ਵਾਲਿਆਂ ਦਾ ਹੁੰਦਾ ਆਇਆ ਹੈ।

Sukhbir Badal warned CM Mann if he does not apologize bad things will happen


Popular Posts
Just Now