ਭਲਕੇ ਨਵਜੋਤ ਸਿੰਘ ਸਿੱਧੂ ਹੋਣਗੇ ਰਿਹਾਅ,ਪੜ੍ਹੋ ਪੂਰੀ ਖ਼ਬਰ
March 31, 2023 / punjab
Lptv /
Chandigarh
ਨਵਜੋਤ ਸਿੱਧੂ ਦੇ ਅਧਿਕਾਰਿਤ ਟਵਿੱਟਰ ਅਕਾਊਂਟ ਤੋਂ ਟਵੀਟ ਕੀਤਾ ਗਿਆ ਹੈ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਟਵੀਟ 'ਚ ਅਧਿਕਾਰਿਕ ਪੁਸ਼ਟੀ ਦਾ ਹਵਾਲਾ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ 2023 ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਉਮੀਦ ਜਤਾਈ ਜਾ ਰਹੀ ਸੀ । ਜਿਸ ਦੇ ਲਈ ਕੈਬਨਿਟ ਨੂੰ ਭੇਜੀ ਗਈ ਫਾਇਲ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਮ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ ਸੀ ।
ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਸਾਲ 20 ਮਈ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ । ਪਰ ਹੁਣ ਉਨ੍ਹਾਂ ਦੀ ਰਿਹਾਈ ਭਲਕੇ ਯਾਨੀ 1 ਅਪਰੈਲ ਨੂੰ ਹੋਵੇਗੀ । ਦਰਅਸਲ ਉਨ੍ਹਾਂ ਨੂੰ ਇਸ ਗੱਲ ਦਾ ਫਾਇਦਾ ਮਿਲਿਆ ਹੈ ਕਿ ਉਨ੍ਹਾਂ ਨੇ ਪੂਰੇ ਸਾਲ ਆਪਣੀ ਸਜ਼ਾ ਦੌਰਾਨ ਕੋਈ ਛੁੱਟੀ ਨਹੀਂ ਲਈ ਸੀ ।
Navjot singh sidhu will be released tomorrow read the full news