ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ 'ਤੇ ਸ਼ਿਕੰਜਾ, ਦੀਪਕ 'ਬਾਕਸਰ' ਨੂੰ ਮੈਕਸੀਕੋ ਤੋਂ ਦਬੋਚਿਆ

ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ 'ਤੇ ਸ਼ਿਕੰਜਾ, ਦੀਪਕ 'ਬਾਕਸਰ' ਨੂੰ ਮੈਕ


LPTV / Chandigarh

ਵਿਦੇਸ਼ਾਂ ਵਿੱਚ ਬੈਠੇ ਗੈਂਸਟਰਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਐਫਬੀਆਈ ਦੀ ਮਦਦ ਨਾਲ ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਦੀਪਕ 'ਬਾਕਸਰ' ਨੂੰ ਮੈਕਸੀਕੋ ਵਿੱਚ ਗ੍ਰਿਫਤਾਰ ਕੀਤਾ ਹੈ। 

ਜਾਣਕਾਰੀ ਮੁਤਾਬਕ ਸਪੈਸ਼ਲ ਬ੍ਰਾਂਚ ਦੀ ਟੀਮ ਇਸ ਸਮੇਂ ਮੈਕਸੀਕੋ ਵਿੱਚ ਹੈ ਤੇ ਇਸ ਗੈਂਗਸਟਰ ਨੂੰ ਫੜ ਲਿਆ ਹੈ। ਉਸ ਨੂੰ ਭਾਰਤ ਲਿਆਂਦਾ ਜਾਵੇਗਾ। ਦੀਪਕ ਪਿਛਲੇ ਸਾਲ ਦਿੱਲੀ ਦੇ ਰੋਹਿਣੀ ਕੋਰਟ ਕੰਪਲੈਕਸ ਵਿੱਚ ਗੈਂਗਸਟਰ ਜਤਿੰਦਰ ਗੋਗੀ ਦੇ ਕਤਲ ਤੋਂ ਬਾਅਦ ‘ਗੋਗੀ ਗੈਂਗ’ ਚਲਾ ਰਿਹਾ ਸੀ। ਸੂਤਰਾਂ ਮੁਤਾਬਕ ਉਹ ਬਿਲਡਰ ਅਮਿਤ ਗੁਪਤਾ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਦੀ ਪਿਛਲੇ ਸਾਲ 23 ਅਗਸਤ ਨੂੰ ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੀਪਕ 'ਬਾਕਸਰ' ਖਿਲਾਫ ਹੋਰ ਵੀ ਕਈ ਮਾਮਲੇ ਦਰਜ ਹਨ

ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਤਹਿਤ ਹੀ ਕੇਂਦਰੀ ਜਾਂਚ ਏਜੰਸੀ ਨੇ 28 ਗੈਂਗਸਟਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। ਇਨ੍ਹਾਂ ਗੈਂਗਸਟਰਾਂ ਦਾ ਸਬੰਧ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਰਾਜਸਥਾਨ ਤੇ ਹੋਰ ਰਾਜਾਂ ਨਾਲ ਹੈ ਜੋ ਵਿਦੇਸ਼ਾਂ ਵਿਚ ਰਹਿ ਕੇ ਭਾਰਤ ਵਿਚ ਟਾਰਗੇਟ ਕਿਲਿੰਗ ਤੇ ਫਿਰੌਤੀ ਦੀਆਂ ਕਾਰਵਾਈਆਂ ਕਰ ਰਹੇ ਹਨ।

Gangsters sitting abroad and Shikanja Deepak Boxer was arrested from Mexico


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now