ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਖ਼ਾਲਸਾ ਕਦੇ ਵੀ ਆਤਮ ਸਮਰਪਣ ਨਹੀਂ ਕਰਦਾ- ਸਿਮਰਨਜੀਤ ਸਿੰਘ ਮਾਨ

Khalsa-never-surrenders--Simranj


LPTV / Chandigarh

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਿਸਾਖੀ ਦੇ ਮੌਕੇ 'ਤੇ ਬਠਿੰਡਾ 'ਚ ਰੱਖੀ ਪ੍ਰੈੱਸ ਕਾਨਫਰੰਸ 'ਚ ਪਹੁੰਚੇ। ਉਨ੍ਹਾਂ ਦੇ ਪਹੁੰਚਦਿਆਂ ਹੀ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਨ ਦੀ ਗੱਲ ਕਹਿਣਾ ਗਲਤ ਹੈ। ਖਾਲਸਾ ਕਦੇ ਸਮਰਪਣ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਪਾਲ ਨੂੰ ਸੰਦੇਸ਼ ਦੇ ਰਹੇ ਹਨ ਕਿ ਉਹ ਆਤਮ ਸਮਰਪਣ ਨਾ ਕਰੇ।

ਉਨ੍ਹਾਂ ਅੱਗੇ ਕਿਹਾ ਕਿ ਖਾਲਿਸਤਾਨ ਬਣਾਉਣ ਦਾ ਸੁਪਨਾ ਭਾਵੇਂ ਉਨ੍ਹਾਂ ਦੇ ਜੀਵਨ ਕਾਲ 'ਚ ਪੂਰਾ ਨਾ ਹੋਵੇ ਪਰ ਉਨ੍ਹਾਂ ਨੇ ਹਜ਼ਾਰਾਂ ਲੋਕਾਂ ਨੂੰ ਵਿਦੇਸ਼ਾਂ 'ਚ ਪਨਾਹ ਦਿਵਾਈ ਹੈ। ਉਹ ਮੇਰਾ ਸੁਪਨਾ ਸਾਕਾਰ ਕਰਨਗੇ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿਦੇਸ਼ ਵਿਚ ਕਿਸੇ ਸਿੱਖ ਨੂੰ ਪਨਾਹ ਦਿਵਾਉਣ ਲਈ ਕੋਈ ਪੈਸਾ ਨਹੀਂ ਲਿਆ। ਉਨ੍ਹਾਂ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਅੰਮ੍ਰਿਤਪਾਲ ਨਹੀਂ ਆਵੇਗਾ। ਸਰਕਾਰਾਂ ਨੂੰ ਸ਼ੱਕ ਹੋ ਗਿਆ ਹੈ। ਸ਼ੱਕ ਜੇਕਰ ਪਤੀ-ਪਤਨੀ 'ਚ ਆ ਜਾਵੇ ਤਾਂ ਤਲਾਕ ਕਰਵਾ ਦਿੰਦਾ ਹੈ। ਇਹ ਸ਼ੱਕ ਠੀਕ ਨਹੀਂ ਹੈ।

Khalsa never surrenders Simranjit Singh Hon


Popular Posts
Just Now