ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਅੰਮ੍ਰਿਤਪਾਲ ਮਾਮਲੇ ਚ ਪੁਲਿਸ ਨੇ ਵਕੀਲ ਸਣੇ 2 ਕੀਤੇ ਹੋਰ ਗ੍ਰਿਫ਼ਤਾਰ

ਅੰਮ੍ਰਿਤਪਾਲ ਮਾਮਲੇ ਚ ਪੁਲਿਸ ਨੇ ਵਕੀਲ ਸਣੇ 2 ਕੀਤੇ ਹੋਰ ਗ੍ਰਿਫ਼ਤਾਰ


Lptv / Chandigarh

ਅੰਮ੍ਰਿਤਪਾਲ ਪਿਛਲੇ 29 ਦਿਨਾਂ ਤੋਂ ਫਰਾਰ ਹੈ। ਉਨ੍ਹਾਂ ਦੇ ਆਤਮ ਸਮਰਪਣ ਦੀ ਚਰਚਾ ਵਿਸਾਖੀ 'ਤੇ ਸ਼ੁਰੂ ਹੋ ਗਈ ਸੀ, ਪਰ ਹੁਣ ਵਿਸਾਖੀ ਲੰਘਣ ਤੋਂ ਬਾਅਦ ਹੁਣ ਇਸ ਉਤੇ ਪ੍ਰਸ਼ਨਚਿੰਨ ਲੱਗ ਗਿਆ ਹੈ। ਇਸ ਦੌਰਾਨ ਐਨਆਈਏ ਨੇ ਕਪੂਰਥਲਾ ਦੇ ਇੱਕ ਵਕੀਲ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਪੰਜਾਬ ਪੁਲਿਸ ਨੇ ਹੁਸ਼ਿਆਰਪੁਰ ਤੋਂ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰਿਆਂ ਤੋਂ ਪੁੱਛਗਿੱਛ ਜਾਰੀ ਹੈ।

ਅੰਮ੍ਰਿਤਪਾਲ ਸਿੰਘ ਦੀ ਹੁਸ਼ਿਆਰਪੁਰ ਵਿੱਚ ਉਸ ਦੇ ਦੋ ਸਾਥੀਆਂ ਵੱਲੋਂ ਆਰਥਿਕ ਮਦਦ ਕੀਤੀ ਗਈ। ਅੰਮ੍ਰਿਤਪਾਲ ਸਿੰਘ ਨੂੰ ਦੋ ਵਿਅਕਤੀਆਂ ਨੇ 90 ਹਜ਼ਾਰ ਰੁਪਏ ਦਿੱਤੇ ਸਨ, ਤਾਂ ਜੋ ਉਹ ਆਪਣੇ ਲਈ ਸੁਰੱਖਿਅਤ ਥਾਂ ਲੱਭ ਸਕੇ। ਪੁਲਿਸ ਨੇ ਜਾਂਚ ਤੇ ਸੂਚਨਾ ਮਿਲਣ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ। ਜਾਂਚ ਅਜੇ ਜਾਰੀ ਹੈ, ਜਿਸ ਕਾਰਨ ਕੋਈ ਵੀ ਅਧਿਕਾਰੀ ਇਸ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਤਿਆਰ ਨਹੀਂ ਹੈ।

ਕਪੂਰਥਲਾ ਦੇ ਇੱਕ ਵਕੀਲ ਨੂੰ NIA ਨੇ ਹਿਰਾਸਤ ਵਿੱਚ ਲਿਆ ਹੈ। ਵਕੀਲ ਦੀ ਪਛਾਣ ਰਾਜਦੀਪ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਰਾਜਦੀਪ ਸਿੰਘ ਹਿਮਾਚਲ ਦੇ ਪਾਉਂਟਾ ਸਾਹਿਬ ਤੋਂ ਵਾਪਸ ਆ ਰਿਹਾ ਸੀ ਤਾਂ NIA ਦੀ ਟੀਮ ਨੇ ਉਸ ਨੂੰ ਫੜ ਲਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜਦੀਪ ਸਿੰਘ ਨੇ ਕੁਝ ਦਿਨ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਅੰਮ੍ਰਿਤਪਾਲ ਸਿੰਘ ਬਾਰੇ ਇਕ ਪੋਸਟ ਸ਼ੇਅਰ ਕੀਤੀ ਸੀ। NIA ਨੂੰ ਇਹ ਪੋਸਟ ਸ਼ੱਕੀ ਲੱਗੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

In the amritpal case the police arrested 2 others including a lawyer


Popular Posts
Just Now