ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਨਵਜੋਤ ਸਿੱਧੂ ਦੇ ਘਰ ਦੀ ਛੱਤ ਤੇ ਦਿਖਿਆ ਸ਼ੱਕੀ ਵਿਅਕਤੀ, ਪੜ੍ਹੋ ਪੂਰਾ ਮਾਮਲਾ

ਨਵਜੋਤ ਸਿੱਧੂ ਦੇ ਘਰ ਦੀ ਛੱਤ ਤੇ ਦਿਖਿਆ ਸ਼ੱਕੀ ਵਿਅਕਤੀ, ਪੜ੍ਹੋ ਪੂਰਾ ਮਾ


Lptv / Chandigarh

 
ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉੁਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ਵਿਚ ਕੱਲ੍ਹ ਸ਼ਾਮ ਇਕ ਸ਼ੱਕੀ ਵਿਅਕਤੀ ਦਾਖ਼ਲ ਹੋ ਗਿਆ। ਉਨ੍ਹਾਂ ਇਸ ਘਟਨਾ ਨੂੰ ਸੁਰੱਖਿਆ ਪ੍ਰਬੰਧਾਂ ਵਿਚ ਕੁਤਾਹੀ ਦੱਸਿਆ। ਸਿੱਧੂ ਨੇ ਕਿਹਾ ਕਿ ਉਨ੍ਹਾਂ ਮਾਮਲਾ ਪੰਜਾਬ ਪੁਲਿਸ ਮੁਖੀ ਦੇ ਧਿਆਨ ਵਿਚ ਲਿਆ ਦਿੱਤਾ ਹੈ। ਕਾਂਗਰਸੀ ਆਗੂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ, ‘‘ਅੱਜ ਸ਼ਾਮ ਕਰੀਬ ਸੱਤ ਵਜੇ ਮੇਰੀ ਰਿਹਾਇਸ਼ ਦੀ ਛੱਤ ਉਤੇ ਸਲੇਟੀ ਕੰਬਲ ਲਪੇਟੀ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ। ਜਦੋਂ ਨੌਕਰ ਨੇ ਮਦਦ ਲਈ ਅਲਾਰਮ ਵਜਾਇਆ ਤਾਂ ਉਹ ਤੁਰਤ ਮੌਕੇ ਤੋਂ ਫਰਾਰ ਹੋ ਗਿਆ।
ਇਸ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਗੱਲਬਾਤ ਹੋ ਗਈ ਹੈ ਅਤੇ ਐਸ.ਐਸ.ਪੀ .ਪਟਿਆਲਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਸੁਰੱਖਿਆ ਵਿਚ ਕੁਤਾਹੀ ਮੈਨੂੰ ਪੰਜਾਬ ਲਈ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕੇਗੀ।’’ ਦੱਸਿਆ ਜਾ ਰਿਹਾ ਹੈ ਕਿ ਇਸ ਮਗਰੋਂ ਪਟਿਆਲਾ ਦੇ ਐਸ.ਐਸ.ਪੀ .ਵਰੁਣ ਸ਼ਰਮਾ ਨੇ ਸਿੱਧੂ ਦੀ ਰਿਹਾਇਸ਼ ਦਾ ਦੌਰਾ ਕੀਤਾ।

Suspicious person seen on the roof of navjot sidhus house read the full case


Popular Posts
Just Now