ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Golden Temple ਵੀਡੀਓ ਮਾਮਲੇ 'ਚ SGPC ਨੇ ਮੰਗੀ ਮੁਆਫੀ......

Sgpc-apologized-in-golden-temple


Lptv / Chandigarh

ਅੰਮ੍ਰਿਤਸਰ ਵਿਚ ਸਥਿਤ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਵਿਖੇ ਰਾਸ਼ਟਰੀ ਝੰਡੇ ਨੂੰ ਲੈ ਕੇ ਇੱਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਹਰਿਆਣਵੀ ਲੜਕੀ ਦੇ ਮੂੰਹ 'ਤੇ ਤਿਰੰਗਾ ਲੈ ਕੇ ਪਹੁੰਚਣ 'ਤੇ ਇਕ ਵਿਅਕਤੀ ਨੇ ਉਸ ਨੂੰ ਮੱਥਾ ਟੇਕਣ ਤੋਂ ਰੋਕ ਦਿੱਤਾ। ਉਸ ਨੇ ਲੜਕੀ ਨੂੰ ਅੰਦਰ ਨਹੀਂ ਜਾਣ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਰੋਕਣ ਵਾਲਾ ਵਿਅਕਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁਲਾਜ਼ਮ ਹੈ।
ਵੀਡੀਓ ਵਿੱਚ ਲੜਕੀ ਨੂੰ ਹਰਿਆਣਵੀ ਭਾਸ਼ਾ ਵਿੱਚ ਬੋਲਦਿਆਂ ਸੁਣਿਆ ਜਾ ਸਕਦਾ ਹੈ। ਇਸ ਨਾਲ ਹੀ  ਸਿੱਖ ਵਿਅਕਤੀ ਉਸ ਨਾਲ ਬਹਿਸ ਕਰਦਾ ਹੈ ਅਤੇ ਅੰਦਰ ਜਾਣ ਤੋਂ ਰੋਕਦਾ ਨਜ਼ਰ ਆ ਰਿਹਾ ਹੈ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਕ ਪਾਸੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਸੇ ਵੀ ਤਰ੍ਹਾਂ ਦੀ ਗਲਤ ਵਿਵਹਾਰ ਲਈ ਮੁਆਫੀ ਮੰਗੀ ਹੈ। ਹਾਲਾਂਕਿ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇਸ ਲੜਕੀ ਦੇ ਚਿਹਰੇ 'ਤੇ ਲੱਗਾ ਝੰਡਾ ਰਾਸ਼ਟਰੀ ਝੰਡਾ ਨਹੀਂ ਸੀ।
ਹਾਲਾਕਿ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਹਰਿਆਣਾ ਤੋਂ ਆਈ ਲੜਕੀ ਨੂੰ ਤਿਰੰਗਾ ਬਣਾਉਣ ਲਈ ਹਰਿਮੰਦਰ ਸਾਹਿਬ ਅੰਦਰ ਜਾਣ ਤੋਂ ਰੋਕਣ ਵਾਲੇ ਐਸਜੀਪੀਸੀ ਮੁਲਾਜ਼ਮ ਹੈ ਜਾਂ ਨਹੀਂ, ਪਰ ਲੜਕੀ ਅਤੇ ਸਿੱਖ ਵਿਅਕਤੀ ਦੇ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਲੋਕ ਇਸ 'ਤੇ ਕਈ ਤਰ੍ਹਾਂ ਨਾਲ ਟਿੱਪਣੀਆਂ ਵੀ ਕਰ ਰਹੇ ਹਨ।

Sgpc apologized in golden temple video case


Popular Posts
Just Now