ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਕੈਲੀਫੋਰਨੀਆ ਗੁਰਦੁਆਰਾ ਗੋਲੀਕਾਂਡ ਚ 17 ਕਾਬੂ

ਕੈਲੀਫੋਰਨੀਆ ਗੁਰਦੁਆਰਾ ਗੋਲੀਕਾਂਡ ਚ 17 ਕਾਬੂ


Lptv / Chandigarh

 

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੈਕਰਾਮੈਂਟੋ ਦੇ ਇਕ ਗੁਰਦੁਆਰੇ ਵਿਚ ਪਿਛਲੇ ਮਹੀਨੇ ਵਾਪਰੀ ਗੋਲੀ ਕਾਂਡ ਦੇ ਸਬੰਧ ਵਿਚ ਪੁਲਿਸ ਨੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਗਿਆ ਹੈ ਕਿ ਗੋਲੀਬਾਰੀ ਦੀ ਉਸ ਘਟਨਾ ਨੂੰ ਲੈ ਕੇ 20 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਘਟਨਾ ਸਬੰਧੀ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਛਾਪੇਮਾਰੀ ਵਿੱਚ ਏਕੇ-47, ਮਸ਼ੀਨ ਗਨ ਅਤੇ ਕਈ ਹੈਂਡਗਨ ਬਰਾਮਦ ਕੀਤੇ ਹਨ।

ਦੱਸਿਆ ਗਿਆ ਹੈ ਕਿ ਜਿਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਜ਼ਿਆਦਾਤਰ ਸਿੱਖ ਭਾਈਚਾਰੇ ਨਾਲ ਸਬੰਧਤ ਹਨ। ਪੁਲਿਸ ਨੇ ਗੁਰਦੁਆਰਾ ਗੋਲੀ ਕਾਂਡ ‘ਚ ਇਨ੍ਹਾਂ ਨੂੰ ਫੜਨ ਲਈ ਵੱਡੀ ਕਾਰਵਾਈ ਕੀਤੀ ਹੈ। ਕੈਲੀਫੋਰਨੀਆ ਦੇ ਅਟਾਰਨੀ ਜਨਰਲ ਰੌਬ ਬੋਂਟਾ, ਯੂਬਾ ਸਿਟੀ ਦੇ ਪੁਲਿਸ ਮੁਖੀ ਬ੍ਰਾਇਨ ਬੇਕਰ, ਸੂਟਰ ਕਾਉਂਟੀ ਦੀ ਜ਼ਿਲ੍ਹਾ ਅਟਾਰਨੀ ਜੈਨੀਫਰ ਡੁਪਰੀ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ 20 ਵਿਅਕਤੀਆਂ ਵਿੱਚੋਂ ਦੋ ਮਾਫੀਆ ਨਾਲ ਸਬੰਧ ਰੱਖਣ ਵਾਲੇ ਅਪਰਾਧੀ ਹਨ ਅਤੇ ਕਤਲ ਦੇ ਮਾਮਲੇ ਵਿੱਚ ਭਾਰਤ ਵਿੱਚ ਲੋੜੀਂਦੇ ਹਨ।

ਇੰਨਾ ਹੀ ਨਹੀਂ ਫੜੇ ਗਏ ਲੋਕ ਦੋ ਵਿਰੋਧੀ ਅਪਰਾਧੀ ਗਿਰੋਹਾਂ ਨਾਲ ਜੁੜੇ ਹੋਏ ਹਨ। ਉਹਨਾਂ ‘ਤੇ ਕੈਲੀਫੋਰਨੀਆ ਵਿੱਚ ਸ਼ੂਟਰ, ਸੈਕਰਾਮੈਂਟੋ, ਸੈਨ ਵੋਲਕਿਨ, ਸੋਲਾਨੋ, ਯੋਲੋ ਅਤੇ ਮਰਸਡ ਕਾਉਂਟੀਆਂ ਵਿੱਚ ਹਿੰਸਾ, ਗੋਲੀਬਾਰੀ ਅਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਹਨ। ਫੜੇ ਗਏ ਲੋਕ ਸਟਾਕਟਨ ਦੇ ਇੱਕ ਸਿੱਖ ਗੁਰਦੁਆਰੇ ਵਿੱਚ ਗੋਲੀਬਾਰੀ ਲਈ ਵੀ ਜ਼ਿੰਮੇਵਾਰ ਹਨ। ਇਹ ਘਟਨਾ ਪਿਛਲੇ ਸਾਲ 27 ਅਗਸਤ ਨੂੰ ਵਾਪਰੀ ਸੀ। ਹੁਣ ਇਨ੍ਹਾਂ ਦੀਆਂ ਤਾਰਾਂ ਇਸ ਸਾਲ 23 ਮਾਰਚ ਨੂੰ ਵਾਪਰੇ ਗੋਲੀਕਾਂਡ ਨਾਲ ਵੀ ਜੁੜ ਰਹੀਆਂ ਹਨ।

17 arrested in california gurdwara shootout


Popular Posts
Just Now