ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਕਰ ਗਏ ਅਕਾਲ ਚਲਾਣਾ
LPTV / Chandigarh
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਅਕਾਲ ਚਲਾਣਾ ਕਰ ਗਏ ਹਨ। ਭਾਈ ਹਰਕ੍ਰਿਸ਼ਨ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਕਾਰਨ ਸੰਗਤਾਂ ਵਿਚ ਸੋਗ ਦੀ ਲਹਿਰ ਹੈ। ਸੰਗਤਾਂ ਭਾਈ ਹਰਕ੍ਰਿਸ਼ਨ ਸਿੰਘ ਪਾਸੋਂ ਕੀਰਤਨ ਦੀ ਸੇਵਾ ਲਈ ਦੇਸ਼ ਵਿਦੇਸ਼ਾਂ 'ਚ ਆਪਣੇ ਸਮਾਗਮਾਂ ਲਈ ਕੀਰਤਨ ਦੀ ਹਾਜ਼ਰੀ ਲਗਵਾਉਂਣ ਲਈ ਉਚੇਚਾ ਬੁਲਾਉਂਦੀਆਂ ਸਨ।
ਭਾਈ ਹਰਕ੍ਰਿਸ਼ਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ , ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਨਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਰਿਵਾਰ ਨਾਲ ਦੁਖ ਦਾ ਪ੍ਰਗਟਾਵਾ ਕਰਦਿਆਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਨ।
Hazuri Ragi Bhai Harkrishna Singh passed away