ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਚਰਨਜੀਤ ਸਿੰਘ ਅਟਵਾਲ ਨੇ ਛੱਡਿਆ ਅਕਾਲੀ ਦਲ, ਜਾਣੋ ਕਾਰਨ

Charanjit-singh-atwal-left-akali


Lptv / Chandigarh

 

ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਹੈ। ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫੇ ਦੀ ਕਾਪੀ ਪਾਰਟੀ ਪ੍ਰਧਾਨ ਨੂੰ ਭੇਜ ਦਿੱਤੀ ਹੈ। ਦੱਸ ਦਈਏ ਕਿ ਚਰਨਜੀਤ ਸਿੰਘ ਅਟਵਾਲ ਨੇ ਪੁੱਤਰ ਇੰਦਰ  ਇਕਬਾਲ ਸਿੰਘ ਦੇ ਸਮਰਥਨ ਵਿੱਚ ਅਕਾਲੀ ਦਲ ਛੱਡ ਦਿੱਤਾ ਹੈ। ਸੀਨੀਅਰ ਲੀਡਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਹੈ ਕਿ ਭਾਜਪਾ ਨੇ ਜਲੰਧਰ ਜ਼ਿਮਨੀ ਚੋਣ 'ਚ ਮੇਰੇ ਬੇਟੇ ਨੂੰ ਉਮੀਦਵਾਰ ਬਣਾ ਕੇ ਸਨਮਾਨਿਤ ਕੀਤਾ, ਮੇਰੇ ਦੋਵੇਂ ਬੇਟੇ ਅਤੇ ਭਤੀਜਾ ਭਾਜਪਾ 'ਚ ਸ਼ਾਮਲ ਹੋਏ, ਮੈਂ ਨੈਤਿਕ ਆਧਾਰ 'ਤੇ ਅਕਾਲੀ ਦਲ ਛੱਡ ਕੇ ਪਾਰਟੀ ਪ੍ਰਧਾਨ ਨੂੰ ਅਸਤੀਫਾ ਭੇਜ ਦਿੱਤਾ ਹੈ।

ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ  ਸਿੰਘ ਅਟਵਾਲ ਨੂੰ ਬੀਜੇਪੀ ਨੇ ਜਲੰਧਰ ਲੋਕ ਸਭਾ ਸੀਟ ਉਮੀਦਵਾਰ ਬਣਾਇਆ ਹੈ। ਕਾਬਲੇਗੌਰ ਹੈ ਕਿ ਚਰਨਜੀਤ ਸਿੰਘ ਅਟਵਾਲ ਦੋ ਵਾਰ ਐਮਪੀ ਅਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਅਕਾਲੀ ਸਰਕਾਰ ਵੇਲੇ ਚਰਨਜੀਤ ਸਿੰਘ ਅਟਵਾਲ ਦੋ ਵਾਰੀ ਸਪੀਕਰ ਅਤੇ ਇੱਕ ਵਾਰੀ ਡਿਪਟੀ ਸਪੀਕਰ ਚੁਣੇ ਗਏ ਸਨ। ਕਾਬਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਹੀ ਇੰਦਰ ਇਕਬਾਲ ਸਿੰਘ ਅਟਵਾਲ ਅਕਾਲੀ ਦਲ ਨੂੰ ਅਲਵਿਦਾ ਆਖ ਕੇ  ਬੀਜੇਪੀ ਵਿੱਚ ਸ਼ਾਮਿਲ ਹੋਏ ਸਨ।

Charanjit singh atwal left akali dal know the reason


Popular Posts
Just Now