ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਦਾ ਵੱਡਾ ਬਿਆਨ, ਖੋਲ੍ਹ ਦਿੱਤੇ ਸਾਰੇ ਭੇਤ

ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਦਾ ਵੱਡਾ ਬਿਆਨ, ਖੋਲ੍ਹ


LPTV / Chandigarh

ਜਲੰਧਰ, 3 ਜੂਨ 2021— 'ਆਪ’ ’ਚੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਸਮੇਤ ਪਿਰਮਲ ਸਿੰਘ ਅਤੇ ਜਗਦੇਵ ਸਿੰਘ ਕਮਾਲੂ ਨੇ ਅੱਜ ਕਾਂਗਰਸ ਦਾ ਹੱਥ ਫੜ ਲਿਆ ਹੈ। ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਹਰੀਸ਼ ਰਾਵਤ ਸਣੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਵੱਡਾ ਬਿਆਨ ਦਿੱਤਾ ਹੈ।

ਖਹਿਰਾ ਮੁਤਾਬਕ ਜਿਹੜਾ ਅਸੀਂ ਅੱਜ ਕਦਮ ਚੁੱਕਿਆ ਹੈ, ਬੇਹੱਦ ਹੀ ਸੋਚ-ਸਮਝ ਕੇ ਚੁੱਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਸਮਝਦੇ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਉਹ ਆਗੂ ਹਨ, ਜਿਨ੍ਹਾਂ ਨੇ ਪੰਜਾਬ ਲਈ ਹਮੇਸ਼ਾ ਡਟਵਾ ਸਟੈਂਡ ਲਿਆ ਹੈ। ਇਸ ਦੇ ਨਾਲ ਹੀ ਖਹਿਰਾ ‘ਆਪ’ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਅਕਾਲੀਆਂ ’ਤੇ ਖੂਬ ਰਹੇ।

ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਦਾ ਪਹਿਲਾ ਕਾਰਨ ਉਨ੍ਹਾਂ ਨੇ ਅਕਾਲੀਆਂ ਖ਼ਿਲਾਫ਼ ਇਕੱਠੇ ਹੋ ਕੇ ਮਿਲ ਕੇ ਲੜਨ ਦਾ ਦੱਸਿਆ। ਭੱਖਦਾ ਮਸਲਾ ਬੇਅਦਬੀ ਦੇ ਮਾਮਲੇ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਕੋਈ ਬੇਅਦਬੀ ਕਰਨ ਵਾਲੇ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਗੇ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਹੀ ਹਨ।

ਕਾਂਗਰਸ ਪਾਰਟੀ ਨੂੰ ਜੁਆਇਨ ਕਰਨ ਦਾ ਦੂਜਾ ਕਾਰਨ ਉਨ੍ਹਾਂ ਨੇ ਇਹ ਦੱਸਿਆ ਕਿ ਇਥੇ ਫਰਜ਼ੀ ਇਨਕਲਾਬੀ ਬੇਹੱਦ ਹਨ। ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ’ਤੇ ਤਿੱਖੇ ਨਿਸ਼ਾਨੇ ਵਿੰਨ੍ਹਦੇ ਉਨ੍ਹਾਂ ਕਿਹਾ ਕਿ ਸਾਲ 2015 ’ਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣਾ ਮੇਰੀ ਬਹੁਤ ਵੱਡੀ ਗਲਤੀ ਸੀ। ਅਸੀਂ ਇਮਾਨਦਾਰੀ ਦੇ ਨਾਲ ਉਹ ਪਾਰਟੀ ਜੁਆਇਨ ਕੀਤੀ ਸੀ ਪਰ ਉਥੇ ਜਾ ਕੇ ਪਤਾ ਲੱਗਾ ਕਿ ਇਥੇ ਦੋਗਲੇ ਚਿਹਰੇ ਕਾਫ਼ੀ ਹਨ। ਮਨੋਰਿਟੀਜ਼ ਦੇ ਖ਼ਿਲਾਫ਼ ਦਿੱਲੀ ਸ਼ਹਿਰ ’ਚ ਬੇਹੱਦ ਦੰਗੇ ਕੀਤੇ ਗਏ ਪਰ ਅਰਵਿੰਦ ਕੇਜਰੀਵਾਲ ਮੂਕ ਦਰਸ਼ਕ ਬਣ ਕੇ ਵੇਖਦੇ ਰਹੇ।

After joining the Congress Sukhpal Khairas big statement revealed all the secrets


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now