ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਹਸਪਤਾਲ ਭਰਤੀ, ਦੇਖੋ ਵੀਡੀਓ
/ punjab
Lptv /
Chandigarh
ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਹੈ। ਬੀਤੇ ਦਿਨੀਂ ਗਾਇਕਾ ਨੇ ਸੋਸ਼ਲ ਮੀਡੀਆ ਅਤੇ ਗਾਇਕੀ ਤੋਂ ਥੋੜਾ ਬਰੇਕ ਲੈਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਨਾਲ ਉਸ ਨੇ ਇਹ ਵੀ ਦੱਸਿਆ ਸੀ ਕਿ ਉਸ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਨਾਲ ਹਾਂਡਾ ਨੇ ਇਹ ਵੀ ਕਿਹਾ ਸੀ ਕਿ ਹੁਣ ਉਸ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਉਸ ਦੀ ਟੀਮ ਸੰਭਾਲੇਗੀ।ਇਸ ਸਭ ਦੇ ਵਿਚਾਲੇ ਹੁਣ ਗਾਇਕਾ ਦੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇ ਤਸਵੀਰ ਸ਼ੇਅਰ ਕੀਤੀ ਗਈ ਹੈ, ਜਿਸ ਨੇ ਫੈਨਜ਼ ਦੀ ਚਿੰਤਾ ਵਧਾ ਦਿੱਤੀ ਹੈ। ਰੁਪਿੰਦਰ ਹਾਂਡਾ ਦੇ ਅਕਾਊਂਟ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਉਹ ਹਸਪਤਾਲ ਦੇ ਬੈੱਡ 'ਤੇ ਲੇਟੀ ਹੋਈ ਹੈ ਅਤੇ ਉਸ ਦੇ ਹੱਥਾਂ 'ਤੇ ਡਰਿੱਪ ਲੱਗੀ ਹੋਈ ਹੈ।
ਇਸ ਦੇ ਨਾਲ ਨਾਲ ਇੱਕ ਵੀਡੀਓ ਵੀ ਗਾਇਕਾ ਦੇ ਅਕਾਉਂਟ 'ਤੇ ਸ਼ੇਅਰ ਹੋਈ ਹੈ, ਜਿਸ ਵਿੱਚ ਉਹ ਹਸਪਤਾਲ ਬੈੱਡ 'ਤੇ ਲੇਟੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਉਸ ਦੇ ਪ੍ਰਸ਼ੰਸਕ ਕਾਫੀ ਪਰੇਸ਼ਾਨ ਹੋ ਗਏ ਹਨ। ਉਸ ਦੇ ਫੈਨਜ਼ ਗਾਇਕਾ ਦੀ ਚੰਗੀ ਸਿਹਤ ਲਈ ਅਰਦਾਸਾਂ ਕਰ ਰਹੇ ਹਨ। ਰੁਪਿੰਦਰ ਹਾਂਡਾ ਦੀ ਵੀਡੀਓ ਦੀ ਕੈਪਸ਼ਨ 'ਚ ਲਿਿਖਿਆ ਗਿਆ ਹੈ, 'ਤੁਹਾਡੇ ਸਭ ਦੀਆਂ ਸ਼ੁੱਭਕਾਮਨਾਵਾਂ ਲਈ ਸ਼ੁਕਰੀਆ। ਹੁਣ ਸਭ ਠੀਕ ਹੈ। ਵਾਹਿਗੁਰੂ ਦਾ ਸ਼ੁਕਰ।' ਦੇਖੋ ਇਹ ਵੀਡੀਓ:
Punjabi singer rupinder handa admitted to hospital watch video