ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ ਮਹਿਲਾ ਡਾਕਟਰ ਜ਼ਿੰਦਾ ਜਲੀ, ਹੋਈ ਮੌਤ, ਪਤੀ ਵੈਂਟੀਲੇਟਰ 'ਤੇ, ਪਿਤਾ ਨੇ ਜਤਾਈ ਹੱਤਿਆ ਦੀ ਆਸ਼ੰਕਾ ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ 'ਤੇ ਹਮਲਿਆਂ ਦੀ ਨਵੀਂ ਲਹਿਰ

ਕੋਰੋਨਾ ਪਾਜ਼ਿਟਿਵ ਗ੍ਰੰਥੀ ਨੇ ਵਰਤਾਈ ਦੇਗ, ਸਿਹਤ ਮੰਤਰਾਲੇ ਨੂੰ ਪਈਆਂ ਭਾਜੜਾਂ

ਕੋਰੋਨਾ ਪਾਜ਼ਿਟਿਵ ਗ੍ਰੰਥੀ ਨੇ ਵਰਤਾਈ ਦੇਗ, ਸਿਹਤ ਮੰਤਰਾਲੇ ਨੂੰ ਪਈਆਂ ਭਾ


LPTV / Chandigarh

ਸੰਗਰੂਰ, 3 ਜੂਨ 20221- ਪਿੰਡ ਸਕਰੌਦੀ ਦੇ ਗੁਰਦੁਆਰੇ ਦੇ ਗ੍ਰੰਥੀ ਸਿੰਘ ਨੇ ਕੋਰੋਨਾ ਪੌਜ਼ੇਟਿਵ ਹੋਣ ਦੇ ਬਾਵਜੂਦ ਦੇਗ ਵਰਤਾ ਦਿੱਤੀ। ਇਸ ਦਾ ਪਤਾ ਲੱਗਣ ਬਾਅਦ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ। ਗ੍ਰੰਥੀ ਸਿੰਘ ਨੇ ਦਿੱਲੀ ਮੋਰਚੇ ਵਿੱਚ ਸ਼ਾਮਲ ਕਿਸਾਨ ਆਗੂ ਕਰਮਜੀਤ ਸਿੰਘ ਗਰੇਵਾਲ ਦੇ ਭੋਗ ਦੌਰਾਨ ਦੇਗ ਵਰਤਾਈ ਸੀ। ਹੁਣ ਗ੍ਰੰਥੀ ਸਿੰਘ ਦੇ ਸੰਪਰਕ ਵਿਚ ਰਹੇ ਵਿਅਕਤੀਆਂ ਤੇ ਭੋਗ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਿੰਡ ਸਕਰੌਦੀ ਦੇ ਗੁਰਦੁਆਰੇ ਦੇ ਗ੍ਰੰਥੀ ਜੁਗਰਾਜ ਸਿੰਘ ਨੇ ਆਪਣਾ ਕੋਰੋਨਾ ਟੈਸਟ ਦੋ ਦਿਨ ਪਹਿਲਾਂ ਕਰਵਾਇਆ ਸੀ, ਉਸ ਦੀ 1 ਜੂਨ ਦੀ ਸ਼ਾਮ ਨੂੰ ਆਈ ਰਿਪੋਰਟ ਵਿੱਚ ਉਹ ਪੌਜ਼ੇਟਿਵ ਪਾਇਆ ਗਿਆ ਪਰ ਇਹੀ ਗ੍ਰੰਥੀ ਸਿੰਘ 1 ਜੂਨ ਨੂੰ ਦਿਨ ਵਿੱਚ ਭੋਗ ਦੌਰਾਨ ਦੇਗ ਵੰਡਣ ਦੀ ਸੇਵਾ ਕਰਦਾ ਰਿਹਾ।

ਇਸ ਭੋਗ ਵਿੱਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਸਮੇਤ ਕਿਸਾਨ ਤੇ ਰਿਸ਼ਤੇਦਾਰ ਸ਼ਾਮਲ ਸਨ।

ਡਾ. ਮਹੇਸ਼ ਆਹੂਜਾ ਐਸਐਮਓ ਸਰਕਾਰੀ ਸਿਵਲ ਹਸਪਤਾਲ ਭਵਾਨੀਗੜ੍ਹ ਅਤੇ ਸੁਪਰਵਾਈਜ਼ਰ ਦਲਜੀਤ ਸਿੰਘ ਨੇ ਦੱਸਿਆ ਕਿ ਗ੍ਰੰਥੀ ਸਿੰਘ ਜੁਗਰਾਜ ਸਿੰਘ ਦੀ 1 ਜੂਨ ਦੀ ਸ਼ਾਮ ਨੂੰ ਕਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੇ ਉਸ ਨੂੰ ਇਕਾਂਤਵਾਸ ਵਿੱਚ ਭੇਜ ਦਿੱਤਾ। ਸਿਹਤ ਟੀਮ ਨੇ ਗ੍ਰੰਥੀ ਸਿੰਘ ਨਾਲ ਸੰਪਰਕ ਵਿੱਚ ਰਹੇ ਵਿਅਕਤੀਆਂ ਦੀ ਸੈਂਪਲਿੰਗ ਸ਼ੁਰੂ ਕਰ ਦਿੱਤੀ ਹੈ।

Corona positive granthi used to attack the Ministry of Health


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now