ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਲੁਧਿਆਣਾ 'ਚ ਗੈਸ ਲੀਕ ਹੋਣ ਕਾਰਨ ਵੱਡਾ ਹਾ+ਦਸਾ, 10 ਲੋਕਾਂ ਦੀ ਮੌਤ ਦਾ ਖ਼ਦਸਾ

Due-to-gas-leak-in-Ludhiana-ther


LPTV / Chandigarh

ਲੁਧਿਆਣਾ : ਗਿਆਸਪੁਰਾ ਇਲਾਕੇ 'ਚ ਫੈਕਟਰੀ 'ਚੋਂ ਗੈਸ ਲੀਕ ਹੋਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਕਈ ਲੋਕ ਬੇਹੋਸ਼ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਅਤੇ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ। ਦੱਸ ਦੇਈਏ ਕਿ ਪੁਲਿਸ ਨੇ ਫੈਕਟਰੀ ਦੇ ਆਲੇ ਦੁਆਲੇ 300 ਮੀਟਰ ਦੇ ਖੇਤਰ ਨੂੰ ਖਾਲੀ ਕਰਵਾ ਲਿਆ ਹੈ। ਇਸ ਦੇ ਨਾਲ ਹੀ ਗੈਸ ਲੀਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਫੈਕਟਰੀ ਬੰਦ ਪਈ ਸੀ। ਗੈਸ ਲੀਕ ਕਿਵੇਂ ਹੋਈ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫੈਕਟਰੀ ਮਾਲਕ ਦੀ ਭਾਲ ਲਈ ਵੀ ਯਤਨ ਕੀਤੇ ਜਾ ਰਹੇ ਹਨ। ਫੈਕਟਰੀ ਦੇ ਆਲੇ-ਦੁਆਲੇ ਬਣੇ ਮਕਾਨਾਂ ਵਿੱਚ ਰਹਿ ਰਹੇ ਕਈ ਲੋਕ ਵੀ ਹਾਦਸੇ ਦਾ ਸ਼ਿਕਾਰ ਹੋ ਚੁੱਕੇ ਹਨ। ਕਰਿਆਨੇ ਦੀ ਦੁਕਾਨ ਦੇ ਸੰਚਾਲਕ ਦੀ ਵੀ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਇਲਾਕੇ ਦੀ ਵਿਧਾਇਕਾ ਰਜਿੰਦਰ ਕੌਰ ਛੀਨਾ ਵੀ ਮੌਕੇ 'ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਗੈਸ ਲੀਕ ਕਾਂਡ ਦੀ ਜਾਂਚ ਕਰਵਾਈ ਜਾਵੇਗੀ। ਫਿਲਹਾਲ ਜਾਨ ਬਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਪੁਲਿਸ ਫੈਕਟਰੀ ਮਾਲਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Due to gas leak in Ludhiana there is a risk of death of 10 people


Popular Posts
Just Now