ਸਿਮਰਜੀਤ ਬੈਂਸ ਵੱਲੋਂ ਜ਼ਿਮਨੀ ਚੋਣ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ
LPTV / Chandigarh
ਸਟੇਟ ਡੈਸਕ: ਲੋਕ ਇਸਨਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਜਲੰਧਰ ਦੀ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਜਿਵੇਂ-ਜਿਵੇਂ ਜਲੰਧਰ ਜਿਮਨੀ ਚੋਣ ਲਈ ਵੋਟਿੰਗ ਨੇੜੇ ਆ ਰਹੀ ਹੈ ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਵਿੱਚ ਵੀ ਜੋੜ-ਤੋੜ ਦੇਖਣ ਨੂੰ ਮਿਲ ਰਿਹਾ ਹੈ। ਹੁਣ ਲੋਕ ਇਸਨਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਇਨਸਾਫ਼ ਪਾਰਟੀ ਤੋਂ ਬੈਂਸ ਬ੍ਰਦਰਜ਼ ਦੇ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਵਰਕਰਾਂ ਸਮੇਤ ਭਾਜਪਾ ਨੂੰ ਸਮਰਥਨ ਦਿੱਤਾ ਪਰ ਇਸ ਮੌਕੇ ਖ਼ਾਸ ਗੱਲ ਇਹ ਵੇਖਣ ਨੂੰ ਮਿਲੀ ਬੈਂਸ ਭਰਾਵਾਂ ਵਿੱਚ ਬਲਵਿੰਦਰ ਸਿੰਘ ਬੈਂਸ ਉਨ੍ਹਾਂ ਨਾਲ ਹਾਜਰ ਨਹੀਂ ਸਨ।
Simarjit Bains announced his support to BJP in the by election