ਪਿੰਡ ਬਾਦਲ 'ਚ ਹੋਈ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ, ਪੁੱਜੀਆਂ ਕਈ ਵੱਡੀਆਂ ਸ਼ਖ਼ਸੀਅਤਾਂ
LPTV / Chandigarh
ਸਟੇਟ ਡੈਸਕ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਸਬੰਧੀ ਸਮਾਗਮ ਪਿੰਡ ਬਾਦਲ ਦੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ 'ਚ ਕਰਵਾਇਆ ਗਿਆ। ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਸਵੇਰ ਤੋਂ ਹੀ ਸੰਗਤਾਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਸਨ। ਇਸ ਮੌਕੇ ਅਕਾਲੀ ਦਲ ਦੇ ਦਿੱਗਜ ਆਗੂਆਂ ਤੋਂ ਇਲਾਵਾ ਅਫਸਰਸ਼ਾਹੀ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਮੇਤ ਵੱਖ-ਵੱਖ ਭਾਈਚਾਰਿਆਂ ਦੇ ਮੁਖੀ ਵੀ ਭੋਗ ਸਥਾਨ ’ਤੇ ਪੁੱਜੇ ਹੋਏ ਹਨ।ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਪੁੱਜੇ।ਓਮ ਪ੍ਰਕਾਸ਼ ਚੌਟਾਲਾ ਵੀ ਪੁੱਜੇ।ਅਮਿਤ ਸ਼ਾਹ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿਚ ਪੁੱਜ ਕੇ ਸ਼ਰਧਾਂਜਲੀ ਭੇਟ ਕੀਤੀ।
ਤੁਹਾਨੂੰ ਦੱਸ ਦਈਏ ਇਸ ਦੌਰਾਨ ਐੱਲਈਡੀ ਲਗਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪੁਰਾਣੀ ਵੀਡੀਓ ਦਿਖਾਈ ਗਈ, ਜਿਸ 'ਚ ਬਾਦਲ ਨੂੰ ਕੇਂਦਰ ਸਰਕਾਰ ਦੇ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰਦੇ ਦਿਖਾਇਆ ਗਿਆ।
The last prayer of Parkash Singh Badal was held in Badal village many big personalities arrived