ਗੜ੍ਹਸ਼ੰਕਰ ਵਿਖੇ CM ਮਾਨ ਨੇ ਰੱਖਿਆ ਛੋਟੀ ਵੇਈਂ ਦਾ ਨੀਂਹ ਪੱਥਰ, ਵਿਰੋਧੀਆਂ 'ਤੇ ਕੱਸਿਆ ਤੰਜ਼
LPTV / Chandigarh
ਸਟੇਟ ਡੈਸਕ: ਅੱਜ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿਖੇ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਚ ਪਹੁੰਚੇ। ਇਥੇ ਉਨ੍ਹਾਂ ਵੱਲੋਂ ਜਿੱਥੇ ਛੋਟੀ ਵੇਈਂ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ, ਉਥੇ ਹੀ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ 'ਤੇ ਤੰਜ ਵੀ ਕੱਸੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਭਾਰਤ ਦਾ ਨੰਬਰ ਵਨ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ਵਿਚ ਨਫ਼ਰਤ ਸੀ। ਪਿਛਲੀਆਂ ਸਰਕਾਰਾਂ ਦੇ ਲੀਡਰਾਂ ਨੇ ਮੁੱਖ ਮੰਤਰੀ ਬਣਨ ਮਗਰੋਂ ਮਹਿਲਾਂ ਦੀਆਂ ਕੰਧਾਂ ਹੋਰ ਉੱਚੀਆਂ ਚੁੱਕ ਲਈਆਂ ਸਨ। ਅਸੀਂ ਆਪਣੇ ਮੈਨੀਫੈਸਟੋ ਵਿਚ ਵਾਤਾਵਰਣ ਨੂੰ ਰੱਖਿਆ। ਭਗਵੰਤ ਮਾਨ ਨੇ ਕਿਹਾ ਕਿ ਅੱਜ ਕੋਈ ਵੀ ਨੇਤਾ ਵਾਤਾਵਰਣ ਦੀ ਗੱਲ ਨਹੀਂ ਕਰਦਾ ਸਗੋਂ ਅੱਜ ਕੱਲ੍ਹ ਦੇ ਨੇਤਾ ਵੋਟਾਂ ਦੇ ਭੁੱਖੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਨਹਿਰੀ ਪਾਣੀ ਦੀ ਵਰਤੋਂ ਘੱਟ ਹੋ ਰਹੀ ਹੈ ਜਦਕਿ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਦੀ ਲੋੜ ਹੈ। ਨਹਿਰੀ ਪਾਣੀ ਦੀ ਵਰਤੋਂ ਨਾਲ ਜ਼ਮੀਨ ਦੇ ਪਾਣੀ ਦੀ ਬਚਤ ਹੋਵੇਗੀ। ਅਸੀਂ ਨਹਿਰੀ ਪਾਣੀ ਛੱਡ ਰਹੇ ਹਾਂ।
At Garhshankar CM Mann laid the foundation stone of Chhoti Vei took a hard look at opponents