ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫ਼ਾਰਮੇ ਇਸ ਤਰੀਕ ਨੂੰ ਰਾਜਪਾਲ ਨੂੰ ਸੌਂਪੇਗੀ ਸ਼੍ਰੋਮਣੀ ਕਮੇਟੀ
LPTV / Chandigarh
ਸਟੇਟ ਡੈਸਕ: ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫ਼ਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ। ਪੰਜਾਬ ਰਾਜਪਾਲ ਨੂੰ ਪ੍ਰੋਫ਼ਾਰਮੇ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਕੱਤਰ ਪ੍ਰਤਾਪ ਸਿੰਘ ਜਾਣਗੇ। ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 27 ਅਪ੍ਰੈਲ ਦਾ ਰੱਖਿਆ ਗਿਆ ਸੀ ਪਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਸੀ।
The Shiromani Committee will submit the filled proforma regarding the release of the captive Singhs to the Governor on this date