ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੜ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ, ਜਾਣੋ ਪੂਰਾ ਸ਼ਡਿਊਲ
LPTV / Chandigarh
ਸਟੇਟ ਡੈਸਕ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਜੂਨ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕਰਨਗੇ। ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆਂ ਦਾ ਇਹ ਚੌਥਾ ਦੌਰਾ ਹੈ। ‘ਆਪ’ ਸਰਕਾਰ ਨਾਲ ਪਿਛਲੇ ਸਮੇਂ ਦੌਰਾਨ ਰਾਜਪਾਲ ਦਾ ਅਲੱਗ ਅਲੱਗ ਮੁੱਦਿਆਂ ਉਤੇ ਟਕਰਾਅ ਵੀ ਬਣਿਆ ਰਿਹਾ ਹੈ। ਰਾਜਪਾਲ ਦੇ ਵਧੀਕ ਮੁੱਖ ਸਕੱਤਰ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਅਤੇ 8 ਜੂਨ ਨੂੰ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦਾ ਦੌਰਾ ਕਰਨਗੇ।
ਰਾਜ ਭਵਨ ਦੇ ਅਧਿਕਾਰੀ ਨੇ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨੂੰ ਇਸ ਦੌਰੇ ਬਾਬਤ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਰਾਜਪਾਲ ਨੇ ਸਰਹੱਦੀ ਜ਼ਿਲ੍ਹਿਆਂ ਦਾ ਪਹਿਲਾ ਦੌਰਾ ਅਪਰੈਲ 2022 ਵਿਚ ਕੀਤਾ ਸੀ ਅਤੇ ਉਨ੍ਹਾਂ ਦੇ ਪਹਿਲੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਨਾਲ ਗਏ ਸਨ।
Governor Banwari Lal Purohit will again visit the border districts know the full schedule