ਪੰਜਾਬ ਤੇ ਹਰਿਆਣਾ 'ਚ ਅੱਜ ਰਾਤ ਤੋਂ ਬਾਰਸ਼ ਦੀ ਸ਼ੁਰੂਆਤ, ਜਾਣੋ ਮੌਸਮ ਦਾ ਪੂਰਾ ਹਾਲ
LPTV / Chandigarh
ਸਟੇਟ ਡੈਸਕ: ਪੰਜਾਬ, ਹਰਿਆਣਾ ਦਿੱਲੀ-ਐੱਨ.ਸੀ.ਆਰ. 'ਚ ਅੱਜ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਅੱਜ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਰਾਤ ਵੇਲੇ ਬਾਰਿਸ਼ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਦਿੱਲੀ ਵਿੱਚ ਅਗਲੇ 4-5 ਦਿਨਾਂ ਤੱਕ ਬਾਰਿਸ਼ ਜਾਰੀ ਰਹਿਣਾ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਬਾਰਸ਼ ਤੋਂ ਪਹਿਲਾਂ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। 22 ਮਈ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ, ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਸੀ। ਆਈਐਮਡੀ ਨੇ ਅੱਜ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਅਗਲੇ ਕੁਝ ਦਿਨਾਂ ਤੱਕ ਯੂਪੀ ਵਿੱਚ ਵੀ ਮੀਂਹ ਪੈ ਸਕਦਾ ਹੈ।
Know the full status of the weather in Punjab and Haryana from tonight