ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

10ਵੀਂ ਜਮਾਤ ਦੇ ਨਤੀਜੇ 'ਚ ਕੁੜੀਆਂ ਨੇ ਮਾਰੀ ਬਾਜ਼ੀ, ਇਸ ਜ਼ਿਲ੍ਹੇ ਦੀ ਕੁੜੀ ਨੇ ਕੀਤਾ ਟਾਪ

In-the-result-of-10th-class-girl


LPTV / Chandigarh

ਸਟੇਟ ਡੈਸਕ: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਸ ਵੀ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਪਹਿਲੇ ਤਿੰਨੇ ਸਥਾਨ ਕੁੜੀਆਂ ਨੇ ਮੱਲੇ ਹਨ। ਹਾਸਲ ਜਾਣਕਾਰੀ ਮੁਤਾਬਕ ਫਰੀਦਕੋਟ ਦੀ ਗਗਨਦੀਪ ਕੌਰ ਨੇ 650 ਵਿੱਚੋਂ 650 ਅੰਕ ਲੈ ਕੇ 100 ਫੀਸਦੀ ਅੰਕ ਨਾਲ ਪੰਜਾਬ ਭਰ ਵਿੱਚੋਂ ਟੌਪ ਕੀਤਾ ਹੈ। ਫਰੀਦਕੋਟ ਦੀ ਹੀ ਨਵਜੋਤ 648 ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ। ਜਦਕਿ ਮਾਨਸਾ ਦੀ ਹਰਮਨਦੀਪ 646 ਅੰਕ ਲੈ ਕੇ ਤੀਜੇ ਸਥਾਨ 'ਤੇ ਰਹੀ। ਇਸ ਦੇ ਨਾਲ ਹੀ ਲੜਕੀਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 98.46 ਪ੍ਰਤੀਸ਼ਤ ਤੇ ਲੜਕਿਆਂ ਦੀ 96.73 ਪ੍ਰਤੀਸ਼ਤ ਹੈ। 12ਵੀਂ ਦੇ ਨਤੀਤਿਆਂ ਵਿੱਚ ਵੀ ਕੁੜੀਆਂ ਨੇ ਬਾਜ਼ੀ ਮਾਰੀ ਸੀ। 10ਵੀਂ ਦਾ ਕੁੱਲ ਨਤੀਜਾ 97.54 ਫੀਸਦੀ ਰਿਹਾ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਪ੍ਰਤੀਸ਼ਤ ਤੇ ਪ੍ਰਾਈਵੇਟ ਸਕੂਲਾਂ ਦੀ 97 ਪ੍ਰਤੀਸ਼ਤ ਰਹੀ। ਇਸ ਪ੍ਰੀਖਿਆ ਵਿੱਚ 2 ਲੱਖ 81 ਹਜ਼ਾਰ 327 ਵਿਦਿਆਰਥੀ ਬੈਠੇ ਸਨ। ਜਿਨ੍ਹਾਂ ਵਿੱਚੋਂ 2 ਲੱਖ 74 ਹਜ਼ਾਰ 400 ਪਾਸ ਹੋਏ। 6171 ਦੀ ਕੰਪਾਰਟਮੈਂਟ ਆਈ। 653 ਵਿਦਿਆਰਥੀ ਫੇਲ੍ਹ ਹੋਏ ਹਨ। ਸਾਰੇ ਜ਼ਿਲ੍ਹਿਆਂ ਵਿੱਚੋਂ ਪਠਾਨਕੋਟ ਪਹਿਲੇ ਨੰਬਰ ’ਤੇ ਰਿਹਾ। ਇੱਥੇ 99.19 ਫੀਸਦੀ ਵਿਦਿਆਰਥੀ ਪਾਸ ਹੋਏ।
ਸੰਗੀਤ ਗਾਇਨ, ਸੰਗੀਤ ਵਾਦਨ ਤੇ ਉਰਦੂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਤਰਜ਼ 'ਤੇ ਸੂਬੇ ਦੇ 10ਵੀਂ ਜਮਾਤ ਦੇ ਪਹਿਲੇ ਤਿੰਨ ਟਾਪਰਾਂ ਨੂੰ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰਨਗੇ।

In the result of 10th class girls beat the bet the girl of this district topped


Popular Posts
Just Now