ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਕੈਬਨਿਟ ‘ਚ ਸ਼ਾਮਿਲ ਹੋਏ 2 ਨਵੇਂ ਮੰਤਰੀ, ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਲਿਆ ਹਲਫ਼, ਮਿਲੇ ਇਹ ਅਹੁਦੇ

2-new-ministers-joined-the-Punja


LPTV / Chandigarh

ਸਟੇਟ ਡੈਸਕ: ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ 'ਚ 2 ਨਵੇਂ ਚਿਹਰੇ ਸ਼ਾਮਲ ਹੋ ਗਏ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਮਾਨ ਨੇ ਆਪਣੀ ਕੈਬਨਿਟ 'ਚ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਸ਼ਾਮਲ ਕਰ ਲਿਆ ਹੈ। ਦੋਹਾਂ ਮੰਤਰੀਆਂ ਵਲੋਂ ਰਾਜਭਵਨ ਵਿਖੇ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਗਈ ਹੈ। ਦੂਜੇ ਪਾਸੇ ਤੁਹਾਨੂੰ ਦੱਸ ਦਈਏ ਕਿ ਮੁਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ 'ਚ ਵਿਸਥਾਰ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਤੇ ਪੰਚਾਇਤੀ ਰਾਜ ਦੋਵੇਂ ਮਹੱਤਵਪੂਰਨ ਅਹੁਦੇ ਵਾਪਸ ਲੈ ਲਏ। ਹੁਣ ਇਹ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਦੇਖਣਗੇ। ਇਸਦੇ ਨਾਲ ਹੀ ਇੰਦਰਬੀਰ ਸਿੰਘ ਨਿੱਜਰ ਵਾਲੇ ਵਿਭਾਗ ਬਲਕਾਰ ਸਿੰਘ ਨੂੰ ਦੇ ਦਿੱਤੇ ਗਏ ਹਨ।
ਕਾਬਿਲੇਗ਼ੌਰ ਹੈ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਆਖ਼ਿਰੀ ਚੋਣਾਂ ਵਿਚ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਪਾਰਟੀ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਆਦਮਪੁਰ ਦੇ ਵਿਧਾਇਕ ਬਲਕਾਰ ਸਿੰਘ ਨੂੰ ਪੰਜਾਬ ਕੈਬਨਿਟ 'ਚ ਥਾਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਅਸਤੀਫ਼ਾ ਦੇ ਦਿੱਤਾ ਸੀ। ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਡਾ. ਨਿੱਜਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਜ਼ੋਰ ਪਾਇਆ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਚਰਚਾ ਸੀ। ਨਿੱਜਰ ਨੇ ਹਾਲ ਹੀ 'ਚ ਇਕ ਮਾਮਲੇ 'ਚ ਵਿਜੀਲੈਂਸ ਦੀ ਕਾਰਵਾਈ 'ਤੇ ਸਵਾਲ ਖੜ੍ਹੇ ਕੀਤੇ ਹਨ।

2 new ministers joined the Punjab cabinet Gurmeet Singh Khudian and Balkar Singh took oath and got these positions


Popular Posts
Just Now