ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਪਾਕਿਸਤਾਨ 'ਚ 2 ਰੇਲ ਗੱਡੀਆਂ ਦੀ ਭਿਆਨਕ ਟੱਕਰ, 30 ਲੋਕਾਂ ਦੀ ਮੌਤ

ਪਾਕਿਸਤਾਨ 'ਚ 2 ਰੇਲ ਗੱਡੀਆਂ ਦੀ ਭਿਆਨਕ ਟੱਕਰ, 30 ਲੋਕਾਂ ਦੀ ਮੌਤ


LPTV / Chandigarh

ਪਾਕਿਸਤਾਨ ਦੇ ਦੱਖਣ ਸਿੰਧ ਪ੍ਰਾਂਤ ‘ਚ ਸੋਮਵਾਰ ਨੂੰ 2 ਰੇਲ ਗੱਡੀਆਂ ਦੇ ਵਿੱਚ ਟੱਕਰ ਹੋ ਗਈ। ਇਸ ਹਾਦਸੇ ‘ਚ ਘੱਟ ਤੋਂ ਘੱਟ 30 ਲੋਕ ਮਾਰੇ ਗਏ। ‘ਰੇਡੀਓ ਪਾਕਿਸਤਾਨ’ ਨੇ ਰੇਲਵੇ ਦੇ ਅਧਿਕਾਰੀਆਂ ਦੇ ਹਵਾਲੇ ਤੋਂ ਦੱਸਿਆ ਕਿ ਘੋਟਕੀ ਸ਼ਹਿਰ ਦੇ ਨੇੜੇ ਰੇਲਵੇ ਸਟੇਸ਼ਨ ਦੇ ‘ਚ ‘ਸਰ ਸਯਦ ਐਕਸਪ੍ਰੈਸ ’ ਦੀ ‘ ਮਿੱਲਤ ਐਕਸਪ੍ਰੈਸ’ ਨਾਲ ਟੱਕਰ ਹੋ ਗਈ। ਹਾਦਸੇ ਵਿੱਚ 30 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੁਰਘਟਨਾ ਵਿੱਚ 30 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇਹ ਰੇਲ ਗੱਡੀਆਂ ਰੇਟੀ ਤੇ ਦਹਾਰਕੀ ਰੇਲਵੇ ਸਟੇਸ਼ਨ ਵਿਚਕਾਰ ਟਕਰਾ ਗਈਆਂ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ। ਇਸ ਤੋਂ ਬਾਅਦ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਉਹ ਇਹ ਨਹੀਂ ਦੱਸ ਸਕਦੇ ਕਿ ਰੇਲ ਸੇਵਾ ਮੁੜ ਸ਼ੁਰੂ ਹੋਣ ਵਿਚ ਕਿੰਨਾ ਸਮਾਂ ਲੱਗੇਗਾ। ਇੱਥੋਂ ਲੰਘਣ ਵਾਲੀਆਂ ਹੋਰ ਰੇਲ ਗੱਡੀਆਂ ਨੂੰ ਰੱਦ ਕੀਤਾ ਜਾ ਸਕਦਾ ਹੈ।

Terrible collision of 2 trains in Pakistan 30 people died


Popular Posts
Just Now