ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਬਾਬਾ ਫਰੀਦ ਯੂਨੀਵਰਸਿਟੀ ਨੂੰ ਜਲਦ ਮਿਲੇਗਾ ਨਵਾਂ VC, ਪੰਜਾਬ ਸਰਕਾਰ ਨੇ ਕਰ ਦਿੱਤੀ ਇਹ ਕਾਰਵਾਈ

ਬਾਬਾ ਫਰੀਦ ਯੂਨੀਵਰਸਿਟੀ ਨੂੰ ਜਲਦ ਮਿਲੇਗਾ ਨਵਾਂ VC, ਪੰਜਾਬ ਸਰਕਾਰ ਨੇ


LPTV / Chandigarh

ਸਟੇਟ ਡੈਸਕ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਵਾਈਸ ਚਾਂਸਲਰ (ਵੀਸੀ) ਦੀ ਨਿਯੁਕਤੀ ਕੀਤੀ ਜਾ ਸਕਦੀ ਹੈ। ਸੂਬਾ ਸਰਕਾਰ ਨੇ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ 5 ਮੈਂਬਰੀ ਪੈਨਲ ਭੇਜਿਆ ਹੈ। ਰਾਜਪਾਲ ਜਲਦ ਹੀ ਪੈਨਲ ਵਿੱਚੋਂ ਇੱਕ ਮੈਂਬਰ ਦੇ ਨਾਂ ‘ਤੇ ਮੋਹਰ ਲਗਾ ਸਕਦਾ ਹੈ।
ਪੈਨਲ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਨਾਵਾਂ ਵਿੱਚ ਪੀਜੀਆਈ ਦੇ ਡੀਨ ਪ੍ਰੋਫੈਸਰ ਰਾਕੇਸ਼ ਸਹਿਗਲ, ਪੀਜੀਆਈ ਨਿਊਕਲੀਅਰ ਮੈਡੀਸਨ ਵਿਭਾਗ ਦੇ ਪ੍ਰੋਫੈਸਰ ਬਲਜਿੰਦਰ ਸਿੰਘ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਕੇਕੇ ਅਗਰਵਾਲ, ਚੰਡੀਗੜ੍ਹ ਜੀਐਮਸੀਐਚ-32 ਮਾਈਕਰੋਬਾਇਓਲੋਜੀ ਵਿਭਾਗ ਦੇ ਸਾਬਕਾ ਐਚਓਡੀ ਪ੍ਰੋਫੈਸਰ ਜਗਦੀਸ਼ ਚੰਦਰ ਅਤੇ ਦਿੱਲੀ ਦੇ ਪ੍ਰੋ. ਰਾਜੀਵ ਸੂਦ ਹਨ।
ਰਾਜਪਾਲ ਨੂੰ ਪੈਨਲ ਭੇਜਣ ਤੋਂ ਪਹਿਲਾਂ ਮੁੱਖ ਸਕੱਤਰ ਵੀਕੇ ਜੰਜੂਆ ਦੀ ਅਗਵਾਈ ਵਾਲੀ ਕਮੇਟੀ ਨੇ ਸਾਰੇ ਪੰਜ ਨਾਵਾਂ ‘ਤੇ ਚਰਚਾ ਕੀਤੀ ਸੀ। ਸਾਰਿਆਂ ਦੀ ਸਹਿਮਤੀ ਤੋਂ ਬਾਅਦ ਕਿਸੇ ਇੱਕ ਨਾਂ ‘ਤੇ ਫੈਸਲੇ ਲਈ ਫਾਈਲ ਪੰਜਾਬ ਦੇ ਰਾਜਪਾਲ ਨੂੰ ਭੇਜ ਦਿੱਤੀ ਗਈ। ਰਾਜਪਾਲ ਇੱਕ ਹਫ਼ਤੇ ਦੇ ਅੰਦਰ ਕਿਸੇ ਇੱਕ ਨਾਮ ‘ਤੇ ਮੋਹਰ ਲਗਾ ਸਕਦਾ ਹੈ। ਰਾਜਪਾਲ ਨੇ 7-8 ਜੂਨ ਨੂੰ ਪੰਜਾਬ ਦੇ ਸਰਹੱਦੀ ਖੇਤਰ ਦਾ ਦੌਰਾ ਕਰਨਾ ਹੈ। ਜੇ ਅੱਜ ਉਨ੍ਹਾਂ ਦੇ ਨਾਂ ‘ਤੇ ਮੋਹਰ ਨਹੀਂ ਲੱਗੀ ਤਾਂ ਸਰਹੱਦੀ ਖੇਤਰ ਦੇ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਹੀ ਕਿਸੇ ਇਕ ਨਾਂ ‘ਤੇ ਫੈਸਲਾ ਲਿਆ ਜਾਵੇਗਾ।

Baba Farid University will soon get a new VC Punjab government has taken this action


Popular Posts
Just Now