ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ 'ਚ ਭਿਆਨਕ ਅੱਗ ਨੇ ਮਚਾਈ ਤਬਾਹੀ, ਦੇਖੋ ਕੀ ਬਣਿਆ ਮੰਜ਼ਰ....

ਅਮਰੀਕਾ 'ਚ ਭਿਆਨਕ ਅੱਗ ਨੇ ਮਚਾਈ ਤਬਾਹੀ, ਦੇਖੋ ਕੀ ਬਣਿਆ ਮੰਜ਼ਰ....


LPTV / Chandigarh

ਅਮਰੀਕਾ ਵਿਚ ਪੂਰਬੀ ਏਰੀਜ਼ੋਨਾ ਦੇ ਜੰਗਲਾਂ ਵਿਚ ਦੋ ਥਾਵਾਂ 'ਤੇ ਲੱਗੀ ਭਿਆਨਕ ਅੱਗ ਨੇ ਸੋਮਵਾਰ ਤੱਕ ਕਰੀਬ  1 ਲੱਖ ਏਕੜ ਇਲਾਕੇ ਨੂੰ ਤਬਾਹ ਕਰ ਦਿੱਤਾ। ਇਸ ਕਾਰਨ ਸੈਂਕੜੇ ਲੋਕਾਂ ਨੂੰ ਘਰ ਖਾਲੀ ਕਰ ਕੇ ਭੱਜਣ ਲਈ ਮਜਬੂਰ ਹੋਣਾ ਪਿਆ। ਇੰਸੀਵੇਬ ਫੌਰੈਸਟਰੀ ਸੂਚਨਾ ਪ੍ਰਣਾਲੀ ਮੁਤਾਬਕ ਸੋਮਵਾਰ ਸਵੇਰੇ ਪਿਨਾਲ ਕਾਊਂਟੀ ਵਿਚ ਟੇਲੀਗ੍ਰਾਫ ਫਾਇਰ ਨੇ ਸ਼ੁੱਕਰਵਾਰ ਦੁਪਹਿਰ ਦੇ ਬਾਅਦ ਤੋਂ ਲੱਗਭਗ 56,626 ਏਕੜ ਜ਼ਮੀਨ ਵਿਚ ਲੱਗੇ ਜੰਗਲਾਂ ਨੂੰ ਨਸ਼ਟ ਕਰ ਦਿੱਤਾ ਸੀ ਅਤੇ 250 ਵਿਅਕਤੀਆਂ ਵਾਲੇ ਭਾਈਚਾਰੇ ਨੂੰ ਘਰ ਛੱਡਣ ਲਈ ਮਜਬੂਰ ਕਰ ਦਿੱਤਾ ਸੀ ਜੋ ਘਟਨਾਸਥਲ ਤੋਂ 1.6 ਕਿਲੋਮੀਟਰ ਵਿਚ ਸਥਿਤ ਸਨ। ਇਹਨਾਂ ਨੂੰ ਐਤਵਾਰ ਨੂੰ ਖਾਲੀ ਕਰਵਾਇਆ ਜਾਣਾ ਸੀ।

ਅਥਾਰਿਟੀ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ 'ਤੇ ਚਿਤਾਵਨੀ ਦਿੱਤੀ ਕਿ ਜੇਕਰ ਤੁਸੀਂ ਇਸ ਹਫ਼ਤੇ ਨੂੰ ਅਣਡਿੱਠਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਸਮਝਣਾ ਹੋਵੇਗਾ ਕਿ ਐਮਰਜੈਂਸੀ ਸੇਵਾਵਾਂ ਅੱਗੇ ਤੁਹਾਡੀ ਮਦਦ ਕਰਨ ਵਿਚ ਸਮਰੱਥ ਨਹੀਂ ਸਕਦੀਆਂ ਹਨ। ਨੇੜੇ ਸਥਿਤ ਕਰੀਬ 3000 ਲੋਕਾਂ ਦੀ ਆਬਾਦੀ ਵਾਲੇ ਸੁਪੀਰੀਅਰ ਸ਼ਹਿਰ ਦੇ ਵਸਨੀਕਾਂ ਨੂੰ ਸਵੇਰੇ ਅੱਗ ਲੱਗਣ ਕਾਰਨ 'ਸੈਟ -ਬੀ ਐਲਰਟ' ਸਥਿਤੀ ਵਿਚ ਰੱਖੇ ਜਾਣ ਮਗਰੋਂ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਤਿਆਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਹੁਣ ਤੱਕ ਅੱਗ ਲੱਗਣ ਦੀ ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।

A terrible fire in America has caused destruction see what happened


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now