ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਸਰਕਾਰ ਵੱਲੋਂ National Teacher Award ਲਈ ਆਨਲਾਈਨ ਅਰਜ਼ੀਆਂ ਦੀ ਮੰਗ

Punjab-Government-calls-for-onli


LPTV / Chandigarh

ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਐਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ http://nationalawardstoteachers.mhrd.gov.in ’ਤੇ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲ੍ਹਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 15 ਜੁਲਾਈ 2021 ਤੱਕ ਭੇਜੇਗੀ। ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ।

ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 30 ਜੁਲਾਈ 2021 ਤੱਕ ਭੇਜੇਗੀ। ਇਨਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ। ਇਸ ਵਾਰ ਐਮ.ਐਚ.ਆਰ.ਡੀ. ਵੱਲੋਂ ਕਿਸੇ ਵੀ ਸੂਬੇ ਨੂੰ ਨੈਸ਼ਨਲ ਅਵਾਰਡ ਸਬੰਧੀ ਕੋਈ ਨਿਰਧਾਰਤ ਕੋਟਾ ਨਹੀਂ ਦਿੱਤਾ ਗਿਆ।

Punjab Government calls for online applications for National Teacher Award


Popular Posts
Just Now