ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

RBI ਨੇ ਬੈਂਕ ਆਫ ਇੰਡੀਆ 'ਤੇ ਲਗਾਇਆ 4 ਕਰੋੜ ਰੁਪਏ ਦਾ ਜ਼ੁਰਮਾਨਾ

RBI ਨੇ ਬੈਂਕ ਆਫ ਇੰਡੀਆ 'ਤੇ ਲਗਾਇਆ 4 ਕਰੋੜ ਰੁਪਏ ਦਾ ਜ਼ੁਰਮਾਨਾ


LPTV / Chandigarh

ਨਵੀਂ ਦਿੱਲੀ - ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਨੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਬੈਂਕ ਆਫ ਇੰਡੀਆ ਨੂੰ 4 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਆਰਬੀਆਈ ਦੁਆਰਾ ਜ਼ੁਰਮਾਨਾ ਲਗਾਉਣ ਤੋਂ ਬਾਅਦ ਮੰਗਲਵਾਰ ਨੂੰ ਬੈਂਕ ਆਫ ਇੰਡੀਆ ਦੇ ਸ਼ੇਅਰ ਲਗਭਗ 4 ਪ੍ਰਤੀਸ਼ਤ ਡਿੱਗ ਕੇ 81.40 ਰੁਪਏ 'ਤੇ ਆ ਗਏ, ਜਦੋਂ ਕਿ ਸੋਮਵਾਰ ਨੂੰ ਇਸਦੇ ਸ਼ੇਅਰ 84.60 ਰੁਪਏ 'ਤੇ ਬੰਦ ਹੋਏ ਸਨ। ਹਾਲਾਂਕਿ ਦਿਨ ਭਰ ਦੇ ਕਾਰੋਬਾਰ ਤੋਂ ਬਾਅਦ ਇਸਦੇ ਸ਼ੇਅਰ ਦੀਆਂ ਕੀਮਤਾਂ ਵਿਚ ਮਾਮੂਲੀ ਸੁਧਾਰ ਹੋਇਆ ਹੈ ਅਤੇ ਬੈਂਕ ਦੇ ਸ਼ੇਅਰਾਂ ਦੀ ਕੀਮਤ 2.78% ਦੀ ਗਿਰਾਵਟ ਨਾਲ 82.25 ਰੁਪਏ ਦੇ ਪੱਧਰ 'ਤੇ ਬੰਦ ਹੋਈ।

ਬੈਂਕ ਆਫ ਇੰਡੀਆ ਨੇ ਇੱਕ ਧੋਖਾਧੜੀ ਦਾ ਪਤਾ ਲਗਾਉਣ ਲਈ 31 ਮਾਰਚ 2019 ਨੂੰ ਸਾਲਾਨਾ ਨਿਰੀਖਣ ਕੀਤਾ ਸੀ ਅਤੇ ਆਪਣੀ ਧੋਖਾਧੜੀ ਨਿਗਰਾਨੀ ਰਿਪੋਰਟ (FMR) ਸੌਂਪੀ ਸੀ। ਆਰ.ਬੀ.ਆਈ. ਨੂੰ ਜੋਖਮ ਮੁਲਾਂਕਣ ਰਿਪੋਰਟ ਦੀ ਪੜਤਾਲ ਤੋਂ ਪਤਾ ਚੱਲਿਆ ਕਿ ਬੈਂਕ ਨੇ ਇਸ ਸੰਬੰਧ ਵਿਚ ਸਹੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ। ਆਰ.ਬੀ.ਆਈ. ਨੇ ਪਾਇਆ ਕਿ ਬੈਂਕ ਨੇ ਸਮੇਂ ਸਿਰ ਧੋਖਾਧੜੀ ਦੀ ਰਿਪੋਰਟ ਨਹੀਂ ਕੀਤੀ ਅਤੇ ਧੋਖਾਧੜੀ ਵਾਲੀਆਂ ਜਾਇਦਾਦਾਂ ਵੇਚੀਆਂ ਗਈਆਂ। ਫਿਰ ਰਿਜ਼ਰਵ ਬੈਂਕ ਨੇ ਬੈਂਕ ਆਫ ਇੰਡੀਆ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਅਤੇ ਪੁੱਛਿਆ ਕਿ ਨਿਰਦੇਸ਼ਾਂ ਦਾ ਪਾਲਣ ਨਾ ਕਰਨ 'ਤੇ ਉਨ੍ਹਾਂ 'ਤੇ ਜ਼ੁਰਮਾਨਾ ਕਿਉਂ ਨਹੀਂ ਲਗਾਇਆ ਜਾਣਾ ਚਾਹੀਦਾ। RBI ਦਾ ਕਹਿਣਾ ਹੈ ਕਿ ਰੈਗੁਲੇਟਰੀ ਪਾਲਣਾ ਦੀ ਘਾਟ ਕਾਰਨ ਬੈਂਕ ਨੂੰ ਜੁਰਮਾਨਾ ਲਗਾਇਆ ਗਿਆ ਹੈ।

RBI imposed a penalty of Rs 4 crore on Bank of India


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now