ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਬਿਜਲੀ ਮੰਤਰੀ ਮੰਤਰੀ ਈਟੀਓ ਨੇ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਕੀਤਾ ਦੌਰਾ

ਬਿਜਲੀ ਮੰਤਰੀ ਮੰਤਰੀ ਈਟੀਓ ਨੇ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਕੀਤਾ ਦੌਰ


LPTV / Chandigarh

ਸਟੇਟ ਡੈਸਕ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀਐੱਸਪੀਸੀਐੱਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ, ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ ਅਤੇ ਵਿਧਾਇਕ ਬਣਾਂਵਾਲੀ ਗੁਰਪ੍ਰਰੀਤ ਸਿੰਘ ਨਾਲ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ।
ਇਸ ਦੌਰਾਨ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿੱਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਤੇ ਬਾਕੀ ਦੋ ਯੂਨਿਟ ਵੀ ਅੱਜ ਚਾਲੂ ਹੋ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਤਕਨੀਕੀ ਸਮੱਸਿਆਵਾਂ ਦੇ ਬਾਵਜੂਦ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ। ਇਸ ਦਾ ਜਾਇਜ਼ਾ ਲੈਣ ਉਪਰੰਤ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਥਰਮਲ ਪਲਾਂਟ ਦਾ ਯੂਨਿਟ ਨੰਬਰ. 3 ਚਾਲੂ ਹੋ ਗਿਆ ਹੈ ਤੇ 600 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ। ਇਸ ਦੌਰਾਨ ਬਠਿੰਡਾ ਵਿੱਚ ਪਹਿਲੀ ਵਾਰ ਪਹੁੰਚਣ 'ਤੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਗਾਰਡ ਆਫ ਆਨਰ ਦਿੱਤਾ ਗਿਆ।

Power Minister Minister ETO visited Talwandi Sabo Thermal Plant


Popular Posts
Just Now