Weather Update - ਪੰਜਾਬ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ ਸਮੇਤ ਇਨ੍ਹਾਂ ਇਲਾਕਿਆਂ 'ਚ ਪੈ ਰਿਹਾ ਮੋਹਲੇਧਾਰ ਮੀਂਹ
LPTV / Chandigarh
ਸਟੇਟ ਡੈਸਕ: ਪੰਜਾਬ 'ਚ ਸ਼ਨੀਵਾਰ ਨੂੰ ਮੌਸਮ ਬਦਲ ਗਿਆ। ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਸੀ। ਮੀਂਹ ਕਾਰਨ ਪਾਰਾ ਹੇਠਾਂ ਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ।
ਸ਼ੁੱਕਰਵਾਰ ਨੂੰ ਖੁਸ਼ਕ ਮੌਸਮ ਕਾਰਨ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 2.7 ਡਿਗਰੀ ਵੱਧ ਸੀ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 39.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਹੋਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 35.2 ਡਿਗਰੀ, ਲੁਧਿਆਣਾ ਵਿੱਚ 37.4, ਪਟਿਆਲਾ ਵਿੱਚ 37.5, ਪਠਾਨਕੋਟ ਵਿੱਚ 37.0, ਬਠਿੰਡਾ ਵਿੱਚ 38.2, ਗੁਰਦਾਸਪੁਰ ਵਿੱਚ 34.0, ਫਿਰੋਜ਼ਪੁਰ ਵਿੱਚ 37.0, ਜਲੰਧਰ ਵਿੱਚ 37.9, ਮੋਗਾ ਵਿੱਚ 37.0 ਅਤੇ ਰੋਪੜ ਵਿੱਚ 370 ਡਿਗਰੀਆਂ ਦਰਜ ਕੀਤੀਆਂ ਗਈਆਂ। ਸ਼ਨੀਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਖੁਸ਼ਕ ਰਿਹਾ। ਸਿਰਫ਼ ਅੰਮ੍ਰਿਤਸਰ ਵਿੱਚ 22.0 ਮਿਲੀਮੀਟਰ, ਫਿਰੋਜ਼ਪੁਰ ਵਿੱਚ 2.5 ਅਤੇ ਪਠਾਨਕੋਟ ਵਿੱਚ 0.3 ਮਿਲੀਮੀਟਰ ਮੀਂਹ ਪਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.2 ਡਿਗਰੀ ਵੱਧ ਸੀ। ਫਿਰੋਜ਼ਪੁਰ ਅਤੇ ਬਲਾਚੌਰ ਵਿੱਚ ਸਭ ਤੋਂ ਘੱਟ ਤਾਪਮਾਨ 26 ਡਿਗਰੀ ਰਿਹਾ।
Weather Update Punjabs weather has changed heavy rain is falling in these areas including Jalandhar