ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਆਪ ਆਗੂ ਦੀ 'ਸਿੱਟ' ਨੂੰ ਫਟਕਾਰ, ਬਾਦਲ ਸ਼ਰਾਬ ਫੈਕਟਰੀ ਮਾਮਲੇ 'ਚ ਲੋਕਾਂ ਦੀਆਂ ਅੱਖਾਂ ਚ ਪਾ ਰਹੀ ਘੱਟਾ!

Badals-criticism-of-the-AAP-lead


LPTV / Chandigarh

ਬਾਦਲ ਪਿੰਡ 'ਚੋਂ ਫੜੀ ਨਕਲੀ ਸ਼ਰਾਬ ਫੈਕਟਰੀ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਆਮ ਆਦਮੀ ਪਾਰਟੀ ਵੱਲੋਂ ਲੰਬੀ ਥਾਣੇ ਸਾਹਮਣੇ ਦਿੱਤੇ ਧਰਨੇ ਤੋਂ ਬਾਅਦ ਕੈਪਟਨ ਸਰਕਾਰ ਵਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਕਮੇਟੀ (ਐੱਸ.ਆਈ.ਟੀ.) ਕੇਵਲ ਸੂਬੇ ਦੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ ਹੈ। ਇਹ ਪ੍ਰਗਟਾਵਾ ਕਰਦਿਆਂ ‘ਆਪ’ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੰਗ ਹੈ ਕਿ ਇਸ ਕੇਸ ਦੀ ਜਾਂਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚ ਕੇ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕੈਪਟਨ ਸਰਕਾਰ ਨੇ ਨਸ਼ੇ ਦੇ ਮਾਮਲੇ ਵਿਚ ਅਨੇਕਾਂ ਕਮੇਟੀਆਂ ਦਾ ਗਠਨ ਕੀਤਾ ਹੈ ਪਰ ਇਨ੍ਹਾਂ ਦਾ ਨਤੀਜਾ ਹਮੇਸ਼ਾ ਸਿਫ਼ਰ ਹੀ ਨਿਕਲਿਆ ਹੈ।ਸੰਧਵਾਂ ਨੇ ਕਿਹਾ ਕਿ ਪੰਜਾਬ ਵਿਚ ਨਕਲੀ ਸ਼ਰਾਬ ਦਾ ਮਸਲਾ ਬਹੁਤ ਗੰਭੀਰ ਮੁੱਦਾ ਹੈ ਅਤੇ ਇਹ ਸਿਆਸੀ ਸ਼ਹਿ ਤੋਂ ਬਿਨਾਂ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਪੰਜਾਬ ਵਿਚ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਹਨ ਪਰ ਸਰਕਾਰ ਨੇ ਆਪਣੇ ਲੋਕਾਂ ਨੂੰ ਬਚਾਉਣ ਲਈ ਇਨ੍ਹਾਂ ਮਾਮਲਿਆਂ ਵਿਚ ਕੋਈ ਵੀ ਕਾਰਵਾਈ ਨਹੀਂ ਕੀਤੀ ਹੈ। ਸੰਧਵਾਂ ਨੇ ਮੰਗ ਕੀਤੀ ਕਿ ਇਸ ਕੇਸ ਵਿਚ ਸ਼ਾਮਲ ਵੱਡੇ ਨਾਵਾਂ ਜਿਨ੍ਹਾਂ ਦੇ ਬਾਦਲਾਂ ਨਾਲ ਸਿੱਧੇ ਸਬੰਧ ਹਨ ਨੂੰ ਵੀ ਕੇਸ ਦੀ ਕਾਰਵਾਈ ‘ਚ ਸ਼ਾਮਲ ਕੀਤਾ ਜਾਵੇ ਤਾਂ ਜੋ ਅਸਲ ਮਾਅਨਿਆਂ ਵਿਚ ਇਨਸਾਫ਼ ਹੋ ਸਕੇ।

Badals criticism of the AAP leaders position in the liquor factory case is putting people in the eyes of the people


Popular Posts
Just Now