ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਕੈਪਟਨ-ਸਿੱਧੂ ਵਿਚਕਾਰ ਤਲਖੀਆਂ ਦਾ ਦੌਰ ਬਰਕਾਰ, ਦੇਖੋ ਕਿਵੇਂ ਪੋਸਟਰਾਂ ਨਾਲ ਕਰ ਰਹੇ ਵਾਰ!

ਕੈਪਟਨ-ਸਿੱਧੂ ਵਿਚਕਾਰ ਤਲਖੀਆਂ ਦਾ ਦੌਰ ਬਰਕਾਰ, ਦੇਖੋ ਕਿਵੇਂ ਪੋਸਟਰਾਂ ਨ


LPTV / Chandigarh

ਟਵੀਟ ਤੇ ਸ਼ਬਦੀ ਜੰਗ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ’ਚ ਪੋਸਟਰ ਜੰਗ ਸ਼ੁਰੂ ਹੋ ਗਈ ਹੈ। ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕਾਂ ਨੇ ‘ਕੈਪਟਨ ਇੱਕੋ ਹੀ ਹੁੰਦੈ, ਪੰਜਾਬ ਦਾ ਕੈਪਟਨ ਅਮਰਿੰਦਰ ਸਿੰਘ’ ਅਤੇ ‘ਸਾਡਾ ਸਾਂਝਾ ਨਾਅਰਾ, ਕੈਪਟਨ ਹੀ ਦੁਬਾਰਾ’ ਦੇ ਜਗ੍ਹਾ-ਜਗ੍ਹਾ ਪੋਸਟਰ ਅਤੇ ਹੋਰਡਿੰਗ ਲਾਏ ਹਨ, ਉੱਥੇ ਹੀ ਨਵਜੋਤ ਸਿੰਘ ਸਿੱਧੂ ਸਮਰਥਕਾਂ ਨੇ ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਪੋਸਟਰ ਤੇ ਹੋਰਡਿੰਗ ਲਾ ਕੇ ਇਕ ਨਵੀਂ ਜੰਗ ਸ਼ੁਰੂ ਕਰ ਦਿੱਤੀ ਹੈ।

ਸਿੱਧੂ ਸਮਰਥਕ ਯੂਥ ਆਗੂ ਸ਼ੈਰੀ ਰਿਆੜ ਨੇ ਸੀ. ਐੱਮ. ਸਿਟੀ ’ਚ ‘ਸਾਰਾ ਪੰਜਾਬ ਸਿੱਧੂ ਦੇ ਨਾਲ, ਕਿਸਾਨਾਂ ਦੀ ਆਵਾਜ਼, ਮੰਗਦਾ ਹੈ ਪੰਜਾਬ ਗੁਰੂ ਦੀ ਬੇਅਦਬੀ ਦਾ ਹਿਸਾਬ’ ਦੇ ਪੋਸਟਰ ਲਾਏ ਹਨ। ਇਸ ਦੌਰਾਨ ਦਿਲਚਸਪ ਗੱਲ ਇਹ ਸਾਹਮਣੇ ਆਈ ਕਿ ਸਿੱਧੂ ਸਮਰਥਕ ਦੇ ਇਨ੍ਹਾਂ ਪੋਸਟਰਾਂ ’ਤੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਨੂੰ ਹਾਈਲਾਈਟ ਕੀਤਾ ਗਿਆ ਹੈ, ਜਦੋਂ ਕਿ ਇਸ ਪੋਸਟਰ ’ਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਗਾਇਬ ਕੀਤੀ ਗਈ ਹੈ।

ਇਨ੍ਹਾਂ ਪੋਸਟਰਾਂ ’ਚ ਪੰਜਾਬ ਦੇ ਹੋਰ ਕਿਸੇ ਕਾਂਗਰਸੀ ਆਗੂ ਦੀ ਤਸਵੀਰ ਨਹੀਂ ਲਾਈ ਗਈ। ਦੂਜੇ ਪਾਸੇ ਕੈਪਟਨ ਸਮਰਥਕਾਂ ਨੇ ਵੀ ਆਪਣੇ ਹੋਰਡਿੰਗਾਂ ’ਤੇ ਸਿਰਫ ਕੈਪਟਨ ਪਰਿਵਾਰ ਦੀਆਂ ਤਸਵੀਰਾਂ ਲਾਈਆਂ ਹਨ। ਹਰ ਹਲਕੇ ਦੇ ਕੈਪਟਨ ਸਮਰਥਕ ਨੇ ਆਪਣੇ ਹਲਕੇ ਦੇ ਵਿਧਾਇਕ ਦੀ ਤਸਵੀਰ ਲਾ ਕੇ ਅਜਿਹੇ ਪੋਸਟਰ ਲਾਏ ਹਨ। ਇਹ ਜੰਗ ਕੀ ਰੂਪ ਧਾਰਨ ਕਰੇਗੀ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

See how they are doing with posters


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now