ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ ਮਹਿਲਾ ਡਾਕਟਰ ਜ਼ਿੰਦਾ ਜਲੀ, ਹੋਈ ਮੌਤ, ਪਤੀ ਵੈਂਟੀਲੇਟਰ 'ਤੇ, ਪਿਤਾ ਨੇ ਜਤਾਈ ਹੱਤਿਆ ਦੀ ਆਸ਼ੰਕਾ ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ 'ਤੇ ਹਮਲਿਆਂ ਦੀ ਨਵੀਂ ਲਹਿਰ ਯੂ.ਕੇ. ‘ਚ ਸਥਾਈ ਨਿਵਾਸ ਲਈ ਨਵੇਂ ਇਮੀਗ੍ਰੇਸ਼ਨ ਨਿਯਮ

'ਹਾਥੀ ਅਤੇ ਤੱਕੜੀ' ਰਲ ਕੇ ਲੜ ਸਕਦੇ ਚੋਣਾਂ, ਹੋ ਸਕਦਾ ਅੱਜ ਗੱਠਜੋੜ ਦਾ ਰਸਮੀ ਐਲਾਨ

'ਹਾਥੀ ਅਤੇ ਤੱਕੜੀ' ਰਲ ਕੇ ਲੜ ਸਕਦੇ ਚੋਣਾਂ, ਹੋ ਸਕਦਾ ਅੱਜ ਗੱਠਜੋੜ ਦਾ


LPTV / Chandigarh

ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਰਲ ਕੇ ਲੜਨਗੇ। ਗੱਠਜੋੜ ਦਾ ਅਧਿਕਾਰਤ ਐਲਾਨ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਦੌਰਾਨ ਕੀਤਾ ਜਾ ਸਕਦਾ ਹੈ।

ਅੱਜ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਅਕਾਲੀ ਦਲ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਗੱਠਜੋੜ ਨੂੰ ਅੰਤਿਮ ਰੂਪ ਦੇ ਸਕਦੇ ਹਨ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ।

ਸੂਤਰਾਂ ਮੁਤਾਬਕ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਦਰਮਿਆਨ ਗੱਠਜੋੜ ਨਾਲ ਸੂਬੇ ਦੀ ਸਿਆਸਤ ’ਤੇ ਵੱਡਾ ਅਸਰ ਪਵੇਗਾ।ਸੂਤਰਾਂ ਨੇ ਕਿਹਾ ਕਿ ਸੁਖਬੀਰ ਬਾਦਲ ਨਾਲ ਹੋਈਆਂ ਮੀਟਿੰਗਾਂ ਤੋਂ ਬਾਅਦ ਬਸਪਾ ਸੁਪਰੀਮੋ ਮਾਇਆਵਤੀ ਨੇ ਅਕਾਲੀ ਦਲ ਨਾਲ ਪੰਜਾਬ ਅੰਦਰ ਸਿਆਸੀ ਗੱਠਜੋੜ ਲਈ ਕੁੱਝ ਮਹੀਨੇ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਸੀ। ਸੀਟਾਂ ’ਤੇ ਸਹਿਮਤੀ ਬਣਨ ’ਚ ਦੇਰੀ ਹੋਣ ਕਾਰਨ ਸਿਆਸੀ ਸਮਝੌਤੇ ਦਾ ਰਸਮੀ ਐਲਾਨ ਲਟਕਿਆ ਹੋਇਆ ਸੀ।

Elephants and scales can fight together elections can be held today the formal announcement of the alliance


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now