ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

'ਹਾਥੀ ਅਤੇ ਤੱਕੜੀ' ਰਲ ਕੇ ਲੜ ਸਕਦੇ ਚੋਣਾਂ, ਹੋ ਸਕਦਾ ਅੱਜ ਗੱਠਜੋੜ ਦਾ ਰਸਮੀ ਐਲਾਨ

'ਹਾਥੀ ਅਤੇ ਤੱਕੜੀ' ਰਲ ਕੇ ਲੜ ਸਕਦੇ ਚੋਣਾਂ, ਹੋ ਸਕਦਾ ਅੱਜ ਗੱਠਜੋੜ ਦਾ


LPTV / Chandigarh

ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਰਲ ਕੇ ਲੜਨਗੇ। ਗੱਠਜੋੜ ਦਾ ਅਧਿਕਾਰਤ ਐਲਾਨ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਦੌਰਾਨ ਕੀਤਾ ਜਾ ਸਕਦਾ ਹੈ।

ਅੱਜ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਅਕਾਲੀ ਦਲ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਗੱਠਜੋੜ ਨੂੰ ਅੰਤਿਮ ਰੂਪ ਦੇ ਸਕਦੇ ਹਨ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ।

ਸੂਤਰਾਂ ਮੁਤਾਬਕ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਦਰਮਿਆਨ ਗੱਠਜੋੜ ਨਾਲ ਸੂਬੇ ਦੀ ਸਿਆਸਤ ’ਤੇ ਵੱਡਾ ਅਸਰ ਪਵੇਗਾ।ਸੂਤਰਾਂ ਨੇ ਕਿਹਾ ਕਿ ਸੁਖਬੀਰ ਬਾਦਲ ਨਾਲ ਹੋਈਆਂ ਮੀਟਿੰਗਾਂ ਤੋਂ ਬਾਅਦ ਬਸਪਾ ਸੁਪਰੀਮੋ ਮਾਇਆਵਤੀ ਨੇ ਅਕਾਲੀ ਦਲ ਨਾਲ ਪੰਜਾਬ ਅੰਦਰ ਸਿਆਸੀ ਗੱਠਜੋੜ ਲਈ ਕੁੱਝ ਮਹੀਨੇ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਸੀ। ਸੀਟਾਂ ’ਤੇ ਸਹਿਮਤੀ ਬਣਨ ’ਚ ਦੇਰੀ ਹੋਣ ਕਾਰਨ ਸਿਆਸੀ ਸਮਝੌਤੇ ਦਾ ਰਸਮੀ ਐਲਾਨ ਲਟਕਿਆ ਹੋਇਆ ਸੀ।

Elephants and scales can fight together elections can be held today the formal announcement of the alliance


Popular Posts
Just Now