ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਕੱਤਰਤਾ ਦੌਰਾਨ ਲਏ ਅਹਿਮ ਫੈਸਲੇ, ਪੜ੍ਹੋ ਪੂਰੀ ਖ਼ਬਰ
LPTV / Chandigarh
ਸਟੇਟ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਅਹਿਮ ਫੈਸਲੇ ਲਏ ਗਏ ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸਿੱਖ ਇਤਿਹਾਸਕਾਰ ਸਵਰਨ ਸਿੰਘ ਚੂਸਲੇਵੜ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਿੱਖ ਮਿਸ਼ਨ ਸਥਾਪਿਤ ਕਰਨ ਅਤੇ ਕੈਲੀਫੋਰਨੀਆ ਵਿਚ ਪਾਵਨ ਸਰੂਪਾਂ ਦੇ ਪ੍ਰਕਾਸ਼ਨ ਲਈ ਪ੍ਰੈਸ ਲਗਾਉਣ ਦਾ ਵੀ ਐਲਾਨ ਕੀਤਾ। ਐਡਵੋਕੇਟ ਧਾਮੀ ਨੇ ਹਰਿਆਣਾ ਕਮੇਟੀ ਦੀਆਂ ਚੋਣਾਂ ਲਈ ਭਰੇ ਜਾ ਰਹੇ ਪਰਫੋਰਮੇ ਹਿੰਦੀ ਦੀ ਥਾਂ ਪੰਜਾਬੀ ਵਿਚ ਛਾਪਣ ਦੀ ਮੰਗ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਵੀ ਐਲਾਨ ਕੀਤਾ।
Read the full news of the important decisions taken by the internal committee of the Shiromani Committee during the meeting