ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ ਕ੍ਰਿਕਟ: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ

ਹੁਣ ਜਲਦ ਖੁੱਲਣ ਜਾ ਰਿਹਾ ਸ਼ਰਧਾਲੂਆਂ ਲਈ ਮਹਾਕਲੇਸ਼ਵਰ ਮੰਦਿਰ, ਜਾਣੋ ਕਦੋਂ ਤੋਂ ਕਰ ਸਕਦੇ ਹੋ ਦਰਸ਼ਨ

ਹੁਣ ਜਲਦ ਖੁੱਲਣ ਜਾ ਰਿਹਾ ਸ਼ਰਧਾਲੂਆਂ ਲਈ ਮਹਾਕਲੇਸ਼ਵਰ ਮੰਦਿਰ, ਜਾਣੋ ਕਦੋਂ


LPTV / Chandigarh

ਮੱਧ ਪ੍ਰਦੇਸ਼ ਦੇ ਉਜੈਨ 'ਚ ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲਿਆਂ 'ਚ ਲਗਾਤਾਰ ਕਮੀ ਆਉਣ ਦੇ ਮੱਦੇਨਜ਼ਰ ਪ੍ਰਸਿੱਧ ਮਹਾਕਾਲੇਸ਼ਵਰ ਮੰਦਰ ਨੂੰ 80 ਦਿਨਾਂ ਬਾਅਦ 28 ਜੂਨ ਤੋਂ ਸ਼ਰਧਾਲੂਆਂ ਲਈ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਮਹਾਕਾਲੇਸ਼ਵਰ ਮੰਦਰ ਪ੍ਰਬੰਧਨ ਕਮੇਟੀ ਦੇ ਇਕ ਮੈਂਬਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਸੰਕਰਮਣ ਦੀ ਦੂਜੀ ਲਹਿਰ ਕਾਰਨ ਮੰਦਰ ਨੂੰ ਇਸ ਸਾਲ 9 ਅਪ੍ਰੈਲ ਤੋਂ ਜਨਤਾ ਲਈ ਬੰਦ ਕਰ ਦਿੱਤਾ ਗਿਆ ਸੀ। ਮਹਾਮਾਰੀ ਕਾਰਨ ਮੰਦਰ ਨੂੰ ਅਪ੍ਰੈਲ 2021 'ਚ ਦੂਜੀ ਵਾਰ ਬੰਦ ਕਰਨਾ ਪਿਆ ਸੀ।

ਮੰਦਰ ਦੇ ਸਹਾਇਕ ਪ੍ਰਸ਼ਾਸਕ ਆਰ.ਕੇ. ਤਿਵਾੜੀ ਨੇ ਫੋਨ 'ਤੇ ਦੱਸਿਆ,''ਜ਼ਿਲ੍ਹਾ ਆਫ਼ਤ ਪ੍ਰਬੰਧਨ ਕਮੇਟੀ ਦੀ ਸ਼ੁੱਕਰਵਾਰ ਦੀ ਬੈਠਕ 'ਚ ਮੰਦਰ ਨੂੰ ਸ਼ਰਧਾਲੂਆਂ ਲਈ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ। ਮੰਦਰ ਪ੍ਰਬੰਧਨ ਕਮੇਟੀ ਵਲੋਂ ਇਕ ਹਫ਼ਤੇ ਅੰਦਰ ਇਸ ਦੀ ਰੂਪਰੇਖਾ ਤੈਅ ਕੀਤੀ ਜਾਵੇਗੀ। ਮੰਦਰ 'ਚ ਪ੍ਰਵੇਸ਼ ਕਰਨ ਵਾਲੇ ਲੋਕਾਂ ਨੂੰ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਸਾਰੇ ਸੁਰੱਖਿਆ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ।''


ਉਨ੍ਹਾਂ ਦੱਸਿਆ,''ਭਗਤਾਂ ਨੂੰ ਮੰਦਰ 'ਚ ਪ੍ਰਵੇਸ਼ ਕਰਨ ਲਈ ਆਨਲਾਈਨ ਰਜਿਸਟਰੇਸ਼ਨ ਕਰਨਾ ਹੁੰਦਾ ਹੈ। ਰਜਿਟਰੇਸ਼ਨ ਦੇ ਨਾਲ ਸ਼ਰਧਾਲੂਆਂ ਨੂੰ ਟੀਕਾਕਰਨ ਪ੍ਰਮਾਣਪੱਤਰ ਸਮੇਤ ਕੋਰੋਨਾ ਦੀ ਜਾਂਚ ਰਿਪੋਰਟ ਦੇਣੀ ਹੋਵੇਗੀ, ਜਿਸ 'ਚ ਸੰਕਰਮਣ ਦੀ ਪੁਸ਼ਟੀ ਨਾ ਹੋਵੇ।'' ਤਿਵਾੜੀ ਨੇ ਦੱਸਿਆ ਕਿ ਜੋ ਸ਼ਰਧਾਲੂ ਆਪਣੀ ਜਾਂਚ ਰਿਪੋਰਟ ਨਹੀਂ ਲਿਆ ਸਕਦੇ ਹਨ, ਉਨ੍ਹਾਂ ਦੀ ਤੁਰੰਤ ਜਾਂਚ ਕਰਨ ਲਈ ਇੱਥੇ ਇਕ ਕੇਂਦਰ ਸਥਾਪਤ ਕੀਤਾ ਜਾਵੇਗਾ। ਦੇਸ਼ 'ਚ ਭਗਵਾਨ ਸ਼ਿਵ ਦੇ 12 ਜੋਤੀਲਿੰਗਾਂ 'ਚ ਉਜੈਨ ਦਾ ਮਹਾਕਾਲੇਸ਼ਵਰ ਮੰਦਰ ਵੀ ਇਕ ਹੈ। ਇੱਥੇ ਹਰ ਸਾਲ ਵੱਡੀ ਗਿਣਤੀ 'ਚ ਸ਼ਰਧਾਲੂ ਆਉਂਦੇ ਹਨ।

Mahakaleshwar temple is going to be opened soon for devotees know when you can visit it


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now