ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਰੱਖਿਆ ਨੀਂਹ ਪੱਥਰ
LPTV / Chandigarh
ਸਟੇਟ ਡੈਸਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਰਾਗੜ੍ਹੀ ਦੀ ਜੰਗ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਦੇਣ ਲਈ ਫਿਰੋਜ਼ਪੁਰ ਛਾਉਣੀ ਸਥਿਤ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਪੁੱਜੇ। ਇੱਥੇ ਸਭ ਤੋਂ ਪਹਿਲਾਂ ਉਨ੍ਹਾਂ 21 ਸਿੱਖ ਯੋਧਿਆਂ ਨੂੰ ਪ੍ਰਣਾਮ ਕੀਤਾ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਸ੍ਰੀ ਅਖੰਡ ਸਾਹਿਬ ਦੇ ਪਾਠ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਉਹ ਸ਼ਹੀਦਾਂ ਦੀ ਯਾਦ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ ਰੱਖਿਆ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਸਾਰਾਗੜ੍ਹੀ ਦੀ ਜੰਗ ‘ਚ ਆਪਣੇ ਫ਼ਰਜ਼ ਤੋਂ ਕੁਰਬਾਨ ਹੋਏ 36ਵੀਂ ਸਿੱਖ ਰੈਜੀਮੈਂਟ ਦੇ ਅਣਖੀ ਯੋਧਿਆਂ ਦੀ ਯਾਦਗਾਰ ਦਾ ਨੀਂਹ ਪੱਥਰ ਰੱਖ ਰਹੇ ਹਾਂ | ਇੱਸ ਸੰਬੰਧੀ ਫ਼ਿਰੋਜ਼ਪੁਰ ਵਿਖੇ ‘ਸਾਰਾਗੜ੍ਹੀ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ |
Chief Minister Bhagwant Mann laid the foundation stone of Saragarhi War Memorial at Ferozepur