ਫੌਜੀ ਨੇ ਨਸ਼ਾ ਤਸਕਰ ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਦਿੱਤੀ, ਹੁਣ ਆਇਆ ਪੁਲਿਸ ਅੜਿੱਕੇ
LPTV / Chandigarh
ਸਟੇਟ ਡੈਸਕ: ਪਟਿਆਲਾ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਭਾਰਤੀ ਫ਼ੌਜ ਦੀ ਸੰਵੇਦਨਸ਼ੀਲ ਜਾਣਕਾਰੀ ਦੇਣ ਦੇ ਦੋਸ਼ 'ਚ ਇਕ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਐੱਸ.ਐੱਸ.ਪੀ. ਵਰੁਣ ਸ਼ਰਮਾ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਮਰੀਕ ਨਾਂਅ ਦੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਫ਼ੋਨ ਤੋਂ ਭਾਰਤੀ ਫ਼ੌਜ ਦੀ ਸੰਵੇਦਨਸ਼ੀਲ ਜਾਣਕਾਰੀ ਬਰਾਮਦ ਕੀਤੀ ਗਈ ਹੈ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਨੂੰ ਇਹ ਜਾਣਕਾਰੀ ਮਨਪ੍ਰੀਤ ਸ਼ਰਮਾ ਨਾਂ ਦੇ ਕਾਂਸਟੇਬਲ ਤੋਂ ਮਿਲੀ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ (ਜਾਣਕਾਰੀ) ਪਾਕਿਸਤਾਨ ਨਾਲ ਸਾਂਝੀ ਕੀਤੀ ਗਈ ਸੀ।
The soldier gave the sensitive information of the army to the drug smuggler now the police has come to the rescue