ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਖਟਕੜ ਕਲਾਂ ਪਹੁੰਚੇ ਮਾਨ, ਸ਼ਰਧਾ ਦੇ ਫੁੱਲ ਕੀਤੇ ਭੇਟ

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਖਟਕੜ ਕਲਾਂ ਪਹੁੰਚੇ ਮਾਨ, ਸ਼ਰਧਾ ਦੇ


LPTV / Chandigarh

ਸਟੇਟ ਡੈਸਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਭਗਤ ਸਿੰਘ ਜੀ ਜੈਯੰਤੀ ਮੌਕੇ ਖਟਕੜ ਕਲਾਂ ਪੁੱਜੇ। ਇਥੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਭਗਵੰਤ ਮਾਨ ਨੇ ਅੰਗਰੇਜ਼ ਹਕੂਮਤ ਦੀਆਂ ਜੜ੍ਹਾਂ ਹਿਲਾ ਦੇਣ ਵਾਲੇ ਇਨਕਲਾਬੀ ਯੋਧੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਦਿਲੋਂ ਸਲਾਮ ਕੀਤਾ ਅਤੇ ਕਿਹਾ ਕਿ 23 ਸਾਲ ਦੀ ਉਮਰ ਵਿਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਗਤ ਸਿੰਘ ਜੀ ਦੇ ਖਿਆਲ ਵੱਡੇ ਸਨ, ਉਹ ਉਮਰਾਂ ਦੇ ਮੁਥਾਸ ਨਹੀਂ ਸਨ।
ਉਨ੍ਹਾਂ ਕਿਹਾ ਕਿ ਮੈਂ ਜਿੰਨੀਆਂ ਵੀ ਭਗਤ ਸਿੰਘ ਦੀਆਂ ਦਿੱਤੀਆਂ ਕੁਰਬਾਨੀਆਂ ਦੀਆਂ ਕਿਤਾਬਾਂ ਪੜ੍ਹਦਾ ਹਾਂ ਹਮੇਸ਼ਾ ਨਾਲ ਇਕ ਰੁਮਾਲ ਰੱਖਦਾ ਹਾਂ ਕਿਉਂਕਿ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦੀਆਂ ਕਿਤਾਬਾਂ ਪੜ੍ਹ ਅੱਖਾਂ ਵਿਚੋਂ ਹੰਝੂ ਆ ਜਾਂਦੇ ਹਨ। ਇਸ ਦੌਰਾਨ ਭਗਵੰਤ ਮਾਨ ਨੇ ਭਗਤ ਸਿੰਘ ਜੀ ਦੇ ਦਿੱਤੇ ਪੂਰਨਿਆਂ 'ਤੇ ਚੱਲਣ ਦੀ ਅਪੀਲ ਵੀ ਕੀਤੀ।

On the birthday of Shaheed Bhagat Singh tributes arrived at Khatkar Kalan and offered flowers


Popular Posts
Just Now