ਭਾਜਪਾ ਕੋਰ ਕਮੇਟੀ ਦੀ ਬੈਠਕ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ
LPTV / Chandigarh
ਸਟੇਟ ਡੈਸਕ: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਚੰਡੀਗੜ੍ਹ 'ਚ ਭਾਜਪਾ ਕੋਰ ਕਮੇਟੀ ਦੀ ਬੈਠਕ ਹੋਈ, ਜਿਸ ਵਿਚ ਪਾਣੀ ਦੇ ਮੁੱਦੇ ’ਤੇ ਪੰਜਾਬ ਭਾਜਪਾ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਭਾਜਪਾ ਵਲੋਂ ਇਸ ਸੰਬੰਧੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਗੱਲ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪਾਣੀ ਦੀ ਇਕ ਬੂੰਦ ਵੀ ਕਿਸੇ ਹੋਰ ਨੂੰ ਨਹੀਂ ਦੇਣ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿਚ ਨਾ ਆਉਣ।
During the BJP Core Committee meeting the Chief Ministers residence was announced to be surrounded