ਮਸ਼ਹੂਰ ਕਬੱਡੀ ਖਿਡਾਰੀ ਨੇ ਫੜ੍ਹਿਆ ਝਾੜੂ, ਭਗਵੰਤ ਮਾਨ ਨੇ ਕੀਤੀ ਪ੍ਰੈਸ ਕਾਨਫਰੰਸ
LPTV / Chandigarh
ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਘਨੌਰ ਦੇ ਕਬੱਡੀ ਦੇ ਕੌਮੀ ਖਿਡਾਰੀ ਗੁਰਲਾਲ ਘਨੌਰ ਨੇ ਅੱਜ ਆਦਮੀ ਪਾਰਟੀ ਦਾ ਝਾੜੂ ਫੜ੍ਹ ਲਿਆ। ਉਨ੍ਹਾਂ ਦੇ ਪਾਰਟੀ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੀ ਹੈ।ਗੁਰਲਾਲ ਸਿੰਘ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ। ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਗੁਰਲਾਲ ਸਿੰਘ ਸਿਰਫ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਖੇਡ ਪਸੰਦ ਨੌਜਵਾਨਾਂ ਲਈ ਇਕ ਮਾਰਗ ਦਰਸ਼ਕ ਹਨ। ਉਨ੍ਹਾਂ ਕਿਹਾ ਕਿ ਜਿੱਥੇ ਕਬੱਡੀ 'ਚ ਗੁਰਲਾਲ ਸਿੰਘ ਨੇ ਭਾਰਤ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਉੱਥੇ ਹੀ ਇਨ੍ਹਾਂ ਨੂੰ ਬੈਸਟ ਰੀਡਰ ਦਾ ਐਵਾਰਡ ਵੀ ਮਿਲਿਆ ਹੈ।

ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਜਿਵੇਂ ਗੁਰਲਾਲ ਸਿੰਘ ਕਬੱਡੀ 'ਚ ਰੇਡ ਕਰਕੇ ਵਿਰੋਧੀਆਂ ਨੂੰ ਧੂੜ ਚਟਾਉਂਦੇ ਸਨ, ਉਂਝ ਸਿਆਸਤ 'ਚ ਵੀ ਇਹ ਆਪਣੇ ਵਿਰੋਧੀਆਂ ਨੂੰ ਧੂੜ ਚਟਾਉਣਗੇ।ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਪੁਲਸ 'ਚ ਵੱਡੇ ਅਹੁਦੇ ਦੀ ਨੌਕਰੀ ਛੱਡ ਕੇ ਗੁਰਲਾਲ ਸਿੰਘ ਨੇ ਪਾਰਟੀ ਜੁਆਇਨ ਕੀਤੀ ਹੈ। ਨੇਤਾ ਭਗਵੰਤ ਮਾਨ ਵੱਲੋਂ ਵੀ ਗੁਰਲਾਲ ਸਿੰਘ ਦਾ ਸੁਆਗਤ ਕੀਤਾ ਗਿਆ।
The famous Kabaddi player held the broom Bhagwant Mann held a press conference