ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਿੰਨ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

Portraits-of-three-prominent-Sik


LPTV / Chandigarh

ਸਟੇਟ ਡੈਸਕ: ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜੈਬ ਘਰ ਵਿਖੇ ਅੱਜ ਸ਼੍ਰੋਮਣੀ ਕਮੇਟੀ ਵਲੋਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ ਵਿਚ ਯੂ.ਕੇ. ਅਤੇ ਹੋਰ ਮੁਲਕਾਂ ਵਿਚ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਸਰਦਾਰ ਇੰਦਰ ਸਿੰਘ ਜੰਮੂ, ਸਰਦਾਰ ਸੁਰਿੰਦਰ ਸਿੰਘ ਅਟਾਰੀਵਾਲਾ ਅਤੇ ਭਾਈ ਸੀਤਲ ਸਿੰਘ ਸਿਤਾਰਾ ਸ਼ਾਮਿਲ ਹਨ । ਧਾਰਮਿਕ ਸਮਾਗਮ ਉਪਰੰਤ ਇਨ੍ਹਾਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਦਾ ਕੀਤੀ। ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਐਡਵੋਕੇਟ, ਜਸਬੀਰ ਸਿੰਘ ਘੁੰਮਣ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।

Portraits of three prominent Sikh personalities adorned at the Central Sikh Museum


Popular Posts
Just Now