ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਕੈਪਟਨ ਦਾ ਘਰ ਘੇਰਨ ਗਏ ਸੁਖਬੀਰ ਬਾਦਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ....

ਕੈਪਟਨ ਦਾ ਘਰ ਘੇਰਨ ਗਏ ਸੁਖਬੀਰ ਬਾਦਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ..


LPTV / Chandigarh

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਕੈਪਟਨ ਸਰਕਾਰ ਖ਼ਿਲਾਫ਼ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ ਨੇੜੇ ਧਰਨਾ ਘਿਰਾਓ ਕਰਨ ਦਾ ਪ੍ਰੋਗਰਾਮ ਮਿੱਥਿਆ ਗਿਆ ਸੀ। ਅਕਾਲੀ ਦਲ-ਬਸਪਾ ਗਠਜੋੜ ਹੋਣ ਕਾਰਨ ਦੋਵੇਂ ਪਾਰਟੀਆਂ ਵੱਲੋਂ ਸਾਂਝੇ ਤੌਰ 'ਤੇ ਇਕ ਪਲੇਟਫਾਰਮ 'ਤੇ ਇਕੱਠੇ ਹੋ ਕੇ ਕੈਪਟਨ ਸਰਕਾਰ ਨੂੰ ਘੇਰਿਆ ਗਿਆ। ਜਿਉਂ ਹੀ ਅਕਾਲੀ-ਬਸਪਾ ਕਾਰਕੁੰਨ ਫਾਰਮ ਹਾਊਸ ਦੇ ਨੇੜੇ ਪੁੱਜੇ ਤਾਂ ਪੁਲਸ ਵੱਲੋਂ ਉਨ੍ਹਾਂ ਨੂੰ ਰਾਹ 'ਚ ਹੀ ਰੋਕ ਦਿੱਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਐੱਨ. ਕੇ. ਸ਼ਰਮਾ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ, ਜਿਨ੍ਹਾਂ ਨੂੰ ਚੰਡੀਗੜ੍ਹ ਪੁਲਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ।

ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਜਦੋਂ ਦੀ ਕੈਪਟਨ ਸਰਕਾਰ ਸੱਤਾ 'ਚ ਆਈ ਹੈ, ਉਦੋਂ ਤੋਂ ਮੰਤਰੀ ਅਤੇ ਕਾਂਗਰਸੀ ਆਗੂ ਪੰਜਾਬ ਨੂੰ ਲੁੱਟ ਕੇ ਖਾ ਗਏ ਹਨ। ਅਕਾਲੀ-ਬਸਪਾ ਆਗੂਆਂ ਨੇ ਕਿਹਾ ਕਿ ਘਪਲਿਆਂ ਅਧੀਨਪੰਜਾਬ ਨੂੰ ਲੁੱਟਣ ਵਾਲੀ ਕੈਪਟਨ ਸਰਕਾਰ ਲਗਾਤਾਰ ਪੰਜਾਬੀਆਂ ਨੂੰ ਨਮੋਸ਼ੀ ਦੇ ਆਲਮ 'ਚ ਧੱਕ ਰਹੀ ਹੈ, ਜੋ ਅਕਾਲੀ ਦਲ-ਬਸਪਾ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਬੇਸ਼ੱਕ ਜਿਹੜਾ ਮਰਜ਼ੀ ਪੈਂਤੜਾ ਅਜ਼ਮਾ ਲਵੇ, ਅਕਾਲੀ ਦਲ-ਬਸਪਾ ਕੈਪਟਨ ਸਰਕਾਰ ਦੀਆਂ ਵਧੀਕੀਆਂ ਤੋਂ ਡਰਨ ਵਾਲਾ ਨਹੀਂ ਹੈ।

Sukhbir Badal who went to surround the Captains house was detained by the police


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now