ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Shreyas Talpade Heart Attack- ਅਦਾਕਾਰ ਸ਼੍ਰੇਅਸ ਤਲਪੜੇ ਨੂੰ ਪਿਆ ਦਿਲ ਦਾ ਦੌਰਾ , ਅਕਸ਼ੈ ਕੁਮਾਰ ਨਾਲ ਕਰ ਰਹੇ ਸਨ ਸ਼ੂਟਿੰਗ

Shreyas Talpade Heart Attack- ਅਦਾਕਾਰ ਸ਼੍ਰੇਅਸ ਤਲਪੜੇ ਨੂੰ ਪਿਆ ਦ


LPTV / Chandigarh

ਮਨੋਰੰਜਨ ਡੈਸਕ : ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼੍ਰੇਅਸ ਅਕਸ਼ੇ ਕੁਮਾਰ ਨਾਲ ਆਪਣੀ ਫਿਲਮ 'ਵੈਲਕਮ ਟੂ ਜੰਗਲ' ਦੀ ਸ਼ੂਟਿੰਗ ਕਰ ਰਹੇ ਸਨ। ਸੈੱਟ 'ਤੇ ਮੌਜੂਦ ਸਾਰੇ ਕਲਾਕਾਰਾਂ ਮੁਤਾਬਕ ਸ਼੍ਰੇਅਸ ਪੂਰੀ ਤਰ੍ਹਾਂ ਫਿੱਟ ਸੀ ਅਤੇ ਸਾਰਿਆਂ ਨਾਲ ਮਸਤੀ ਕਰ ਰਿਹਾ ਸੀ। ਲੰਬੀ ਸ਼ੂਟਿੰਗ ਤੋਂ ਬਾਅਦ ਉਹ ਆਪਣੇ ਘਰ ਲਈ ਰਵਾਨਾ ਹੋ ਗਿਆ।

ਸ਼੍ਰੇਅਸ ਨੂੰ ਕੀ ਹੋਇਆ, ਡਾਕਟਰ ਨੇ ਦੱਸਿਆ
ਦੱਸਿਆ ਜਾ ਰਿਹਾ ਹੈ ਕਿ ਘਰ 'ਚ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਉਸ ਨੇ ਆਪਣੀ ਪਤਨੀ ਨੂੰ ਵੀ ਇਸ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਉਹ ਅਚਾਨਕ ਹੇਠਾਂ ਡਿੱਗ ਗਿਆ ਅਤੇ ਬੇਹੋਸ਼ ਹੋ ਗਿਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਪੁਸ਼ਟੀ ਕੀਤੀ ਕਿ ਅਦਾਕਾਰ ਨੂੰ ਦਿਲ ਦਾ ਦੌਰਾ ਪਿਆ ਹੈ। ਜਾਣਕਾਰੀ ਮਿਲੀ ਹੈ ਕਿ ਉਸ ਦੀ ਹਾਲਤ ਹੁਣ ਸਥਿਰ ਹੈ ਅਤੇ ਉਹ ਠੀਕ ਹੋ ਰਿਹਾ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਸ਼੍ਰੇਅਸ ਇਨ੍ਹੀਂ ਦਿਨੀਂ ਆਪਣੀ ਫਿਲਮ ਵੈਲਕਮ ਟੂ ਜੰਗਲ ਦੀ ਸ਼ੂਟਿੰਗ ਕਰ ਰਹੇ ਹਨ। ਇਹ ਕਾਮੇਡੀ ਫਿਲਮ ਵੈਲਕਮ ਫਰੈਂਚਾਇਜ਼ੀ ਦਾ ਤੀਜਾ ਭਾਗ ਹੈ। ਸ਼੍ਰੇਅਸ ਤਲਪੜੇ ਦੇ ਫਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਉਹ ਬਾਲੀਵੁੱਡ ਅਤੇ ਮਰਾਠੀ ਸਿਨੇਮਾ ਦੋਵਾਂ ਵਿੱਚ ਸਰਗਰਮ ਹੈ। ਉਹ ਇਕਬਾਲ, ਗੋਲਮਾਲ, ਹਾਊਸਫੁੱਲ 2, ਓਮ ਸ਼ਾਂਤੀ ਓਮ ਵਰਗੀਆਂ ਫਿਲਮਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਕਈ ਵੱਡੇ ਐਵਾਰਡ ਵੀ ਆਪਣੇ ਨਾਂ ਕੀਤੇ ਹਨ।

Shreyas Talpade Heart Attack Actor Shreyas Talpade suffered a heart attack while shooting with Akshay Kumar


Popular Posts
Just Now