ਚੰਡੀਗੜ੍ਹ ਵੱਲ ਜਾਣ ਵਾਲੇ ਧਿਆਨ ਦੇਣ ; ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਕਰਨਗੇ ਦੌਰਾ, ਕਈ ਰੂਟ ਡਾਈਵਰਟ
LPTV / Chandigarh
ਸਟੇਟ ਡੈਸਕ : 22 ਦਸੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੇ ਦੌਰੇ ਕਾਰਨ ਚੰਡੀਗੜ੍ਹ ਦੀਆਂ ਕਈ ਸੜਕਾਂ ਬੰਦ ਰਹਿਣਗੀਆਂ। ਇਸ ਕਾਰਨ ਚੰਡੀਗੜ੍ਹ ਪੁਲਿਸ ਵੱਲੋਂ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੁਲਿਸ ਨੇ ਲੋਕਾਂ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਸੈਕਟਰ 2 ਅਤੇ 3 ਚੌਕ ਤੋਂ ਸੁਖਨਾ ਝੀਲ ਵੱਲ ਨਾ ਆਉਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਗ੍ਰਹਿ ਮੰਤਰੀ ਦੇ ਦੌਰੇ ਦੌਰਾਨ ਸੁਖਨਾ ਮਾਰਗ ‘ਤੇ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਤੋਂ ਸੰਤ ਕਬੀਰ ਸਕੂਲ ਤੱਕ ਦਾ ਰਸਤਾ ਵੀ ਬੰਦ ਰੱਖਿਆ ਜਾਵੇਗਾ। ਸਿਆਮ ਮਾਲ ਨੇੜੇ ਲੇਬਰ ਚੌਕ ਤੋਂ ਜ਼ੀਰਕਪੁਰ ਤੱਕ ਦਾ ਰਸਤਾ ਦੱਖਣ ਮਾਰਗ ‘ਤੇ ਮੋੜ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਪਡੇਟ ਦੇਖਣ ਦੀ ਸਲਾਹ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਸੈਕਟਰ 26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਤੋਂ 375 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ 44 ਏ.ਐਸ.ਆਈਜ਼ ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।
Those heading towards Chandigarh should take note Union Home Minister Amit Shah will visit many route diversions tomorrow