ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਫਤਹਿਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ‘ਚ ਹਜ਼ਾਰਾਂ ਦੀ ਗਿਣਤੀ ‘ਚ ਪੁੱਜੀਆਂ ਸੰਗਤਾਂ, ਵੱਖ ਵੱਖ ਵਿਭਾਗਾਂ ਨੇ ਲੋਕਾਂ ਨੂੰ ਸੇਵਾਵਾਂ ਦੇਣ ਲਈ ਸੰਭਾਲੀ ਕਮਾਂਡ

ਫਤਹਿਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ‘ਚ ਹਜ਼ਾਰਾਂ ਦੀ ਗਿਣਤੀ ‘ਚ ਪੁੱਜੀਆਂ ਸ


LPTV / Chandigarh

ਸਟੇਟ ਡੈਸਕ : ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ‘ਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਇਤਿਹਾਸਕ ਗੁਰਦੁਆਰਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਸੰਗਤਾਂ ਦੀ ਭਾਰੀ ਆਮਦ ਨੂੰ ਲੈ ਕੇ ਜਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਨੇ ਇਤਿਹਾਸਕ ਗੁਰਦੁਆਰਾ ਲਈ ਜਾਦੇ ਸਾਰੇ ਰਸਤਿਆਂ ਤੇ ਵਹੀਕਲਾਂ ਤੇ ਰੋਕ ਲਗਾ ਦਿੱਤੀ ਹੈ ਅਤੇ ਸਿਰਫ ਲੰਗਰਾਂ, ਡਿਉਟੀ ਪਾਸ, ਪੁਲਿਸ ਗੱਡੀਆਂ ਆਦਿ ਲਈ ਆਗਿਆ ਦਿੱਤੀ ਗਈ ਹੈ। ਜਿਲ੍ਹਾਂ ਪ੍ਰਸ਼ਾਸਨ ਵਲੋਂ ਜਿੱਥੇ ਫਰੀ ਬੱਸ ਸੇਵਾ ਦਾ ਪ੍ਰਬੰਧ ਕੀਤਾ ਹੈ ਨਾਲ ਹੀ ਲੋਕਾਂ ਦੀ ਸਹੂਲਤ ਲਈ ਫਰੀ ਪਾਰਕਿੰਗ ਲਈ ਪ੍ਰਬੰਧ ਕੀਤਾ ਗਿਆ ਹੈ।
ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਨੇ ਦੱਸਿਆ ਕਿ 26 ਤੋਂ 28ਦਸੰਬਰ ਤੱਕ ਧਾਰਮਿਕ ਸਮਾਗਮ ਕੀਤੇ ਜਾਣਗੇ ਅਤੇ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 9 ਵੱਜੇ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ ਜੋ ਵੱਖ ਵੱਖ ਗੁਰਦੁਆਰਾ ਤੋਂ ਹੁੰਦਾ ਹੋਇਆ ਸ਼੍ਰੀ ਜੋਤੀ ਸਰੂਪ ਗੁਰਦੁਆਰਾ ਸਾਹਿਬ ਸਮਾਪਤ ਹੋਵੇਗਾ।
29 ਦਸੰਬਰ ਨੂੰ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਪੁਰਾਤਨ ਰਵਾਇਤ ਮੁਤਾਬਿਕ ਖਾਲਸਾ ਮੁਹੱਲਾ ਕੱਢਿਆ ਜਾਵੇਗਾ। ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਉੱਥੇ ਹੀ ਸੱਤ ਰਾਜਾਂ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਟ੍ਰੇਨਿੰਗ ਲਈ ਰੱਖਿਆ ਗਿਆ ਹੈ। ਪੰਜਾਬ ਦੇ ਵੱਖ ਵੱਖ ਪਿੰਡਾਂ ਵਲੋਂ ਸੈਕੜਿਆਂ ਦੀ ਗਿਣਤੀ ਵਿੱਚ ਸਾਦੇ ਕਿਸਮ ਦੇ ਲੰਗਰ ਲਗਾਏ ਗਏ । ਸਾਰੀਆਂ ਸੜਕਾਂ ਤੇ ਪੁਰਾਣੇ ਨਵੇਂ ਸਰਦੀਆਂ ਦੇ ਕੱਪੜਿਆਂ ਤੋਂ ਇਲਾਵਾ ਬੱਚਿਆਂ, ਔਰਤਾਂ ਘਰੇਲੂ ਸਮਾਨ ਦੀਆਂ ਦੁਕਾਨਾਂ ਦੀ ਭਾਰੀ ਭੀੜ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਕਾਰਜਕਾਰੀ ਇੰਜੀਨੀਅਰ ਇਸ਼ਾਂਤ ਕੌਸ਼ਲ, ਉੱਪ ਮੰਡਲ ਇੰਜੀਨੀਅਰ ਗਗਨਦੀਪ ਸਿੰਘ ਵਿਰਕ ਜੁਨੀਅਰ ਇੰਜੀਨੀਅਰ ਰੋਹੀ ਨੇ ਦੱਸਿਆ ਕਿ ਲੰਗਰਾਂ ਸਮੇਤ ਲੋਕਾਂ ਦੇ ਪੀਣ ਵਾਲੇ ਪਾਣੀ ਤੇ ਪਖਾਨਿਆਂ ਦੇ ਸਮੁੱਚੇ ਪ੍ਰਬੰਧ ਕੀਤੇ ਗਏ ਨਾਲ ਹੀ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਨਿਗਰਾਨੀ ਲਈ ਡਿਊਟੀਆਂ ਲਗਾਈਆਂ ਗਈਆਂ ਹਨ। ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕੱਚੇ ਤੇ ਪੱਕੇ ਸੀਵਰਮੈਨਾਂ ਦੀ ਹੀ ਸਮੁੱਚੇ ਪ੍ਰਬੰਧਾਂ ਵਿੱਚ ਯੋਗਦਾਨ ਹੈ।ਇਸ ਮੌਕੇ ਖੂਨ ਦਾਨ ਕੈਂਪ, ਮੈਡੀਕਲ ਕੈਂਪ ਵੀ ਲਗਾਏ ਗਏ ਹਨ। ਉਥੇ ਹੀ ਪੁਸਤਕ ਪਾਰਦਸ਼ਨੀਆ, ਇਤਿਹਾਸਕ ਚਿੱਤਰ ਪ੍ਰਦਰਸ਼ਨੀਆਂ ਲੋਕਾਂ ਦੇ ਖਿੱਚ ਦਾ ਕੇਂਦਰ ਹਨ।

In Fatehgarh Sahib thousands of devotees gathered in Shahidi Sabha various departments took command to provide services to the people


Popular Posts
Just Now