PSEB ਦੀਆਂ ਪ੍ਰੀਖਿਆਵਾਂ ਰੱਦ, CBSE ਪੈਟਰਨ 'ਤੇ ਐਲਾਨਿਆ ਜਾਏਗਾ ਨਤੀਜਾ
LPTV / Chandigarh
ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੀ.ਬੀ.ਐਸ.ਈ. ਵੱਲੋਂ ਅਪਣਾਏ ਜਾਣ ਵਾਲੇ ਫ਼ਾਰਮੂਲੇ ਦੇ ਆਧਾਰ ’ਤੇ ਹੀ ਨਤੀਜਾ ਐਲਾਨਿਆ ਜਾਵੇਗਾ।
ਸ੍ਰੀ ਸਿੰਗਲਾ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਸੀ ਇਮਤਿਹਾਨਾਂ ਬਾਰੇ ਢੁੱਕਵਾਂ ਫੈਸਲਾ ਲਿਆ ਜਾਵੇ ਕਿਉਂਕਿ ਉਚੇਰੀ ਸਿੱਖਿਆ ਵਾਲੇ ਕੋਰਸਾਂ ਵਿੱਚ ਦਾਖਲਾ ਲੈਣ ਲਈ ਵਿਦਿਆਰਾਥੀਆਂ ਅਤੇ ਉਹਨਾਂ ਦੇ ਮਾਪੇ ਦੋਵੇਂ ਬਹੁਤ ਚਿੰਤਤ ਸਨ।
ਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2020-21 ਦੇ ਵਿਦਿਅਕ ਸੈਸ਼ਨ ਦੌਰਾਨ 3,08,000 ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬਾਰਵੀਂ ਜਮਾਤ ਵਿੱਚ ਦਾਖਲਾ ਲਿਆ ਸੀ। ਉਹਨਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਸਿੱਖਿਆ ਬੋਰਡ ਲਈ ਇਮਤਿਹਾਨਾਂ ਲੈਣੇ ਸੰਭਵ ਨਹੀਂ ਸਨ। ਉਨਾਂ ਕਿਹਾ ਕਿ ਅਪਣਾਏ ਗਏ ਫਾਰਮੂਲੇ ਅਨੁਸਾਰ, ਸਿੱਖਿਆ ਬੋਰਡ ਕ੍ਰਮਵਾਰ 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਦੇ ਪ੍ਰਦਰਸ਼ਨ ਦੇ ਅਧਾਰ ’ਤੇ 30:30:40 ਦੇ ਅਨੁਪਾਤ ਅਨੁਸਾਰ ਨਤੀਜਾ ਤਿਆਰ ਕਰੇਗਾ।
ਬੋਰਡ ਔਸਤਨ 30 ਫੀਸਦ ਵੇਟੇਜ : 10 ਵੀਂ ਜਮਾਤ ਦੇ ਮੁੱਖ ਪੰਜ ਵਿਸ਼ਿਆਂ ਵਿਚੋਂ ਤਿੰਨ ਵਧੀਆ ਪ੍ਰਦਸ਼ਨ ਵਾਲੇ ਵਿਸ਼ੇ, 30 ਫੀਸਦ ਵੇਟੇਜ : 11ਵੀਂ ਜਮਾਤ ਦੇ ਪ੍ਰੀ ਬੋਰਡ ਅਤੇ ਪ੍ਰੈਕਟੀਕਲਜ਼ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੁਆਰਾ ਪ੍ਰਾਪਤ ਅੰਕ ਅਤੇ 40 ਫੀਸਦ ਵੇਟੇਜ : 12ਵੀਂ ਵਿੱਚ ਪ੍ਰੀ-ਬੋਰਡ,ਪ੍ਰੈਕਟੀਕਲ ਪ੍ਰੀਖਿਆ ਅਤੇ ਇਨਟਰਨਲ ਅਸੈਸਮੈਂਟ ਵਿੱਚ ਪ੍ਰਾਪਤ ਅੰਕਾਂ ਦੇ ਅਧਾਰ ’ਤੇ ਨਤੀਜੇ ਦਾ ਖਰੜਾ ਤਿਆਰ ਕਰੇਗਾ।
ਜਿਹੜੇ ਵਿਦਿਆਰਥੀਆਂ ਨੇ ਗਿਆਰਵੀਂ ਤੋਂ ਬਾਅਦ ਸਟਰੀਮ ਬਦਲੀ ਹੈ, ਉਨਾਂ ਵਿਦਿਆਰਥੀਆਂ ਦਾ ਨਤੀਜਾ 10ਵੀਂ ਵਿੱਚ ਵਧੀਆ ਪ੍ਰਦਸ਼ਨ ਵਾਲੇ ਤਿੰਨਾਂ ਵਿਸ਼ਿਆਂ ਵਿਚੋਂ ਪ੍ਰਾਪਤ ਅਤੇ 12ਵੀਂ ਵਿੱਚ ਪ੍ਰੀ-ਬੋਰਡ + ਪ੍ਰੈਕਟੀਕਲ ਪ੍ਰੀਖਿਆ + ਇਨਟਰਨਲ ਅਸੈਸਮੈਂਟ ਦੇ ਫਾਰਮੂਲੇ ਅਨੁਸਾਰ ਤਿਆਰ ਕੀਤਾ ਜਾਵੇਗਾ।
Result of PSEB Exams Canceled will be declared on CBSE Pattern