Punjab- 10ਵੀਂ ਜਮਾਤ ਤੱਕ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਮੌਸਮ ਖਰਾਬ ਹੋਣ ਦੇ ਮੱਦੇਨਜ਼ਰ ਲਿਆ ਫੈਸਲਾ
LPTV / Chandigarh
ਸਟੇਟ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਦੀਆਂ ਕਾਰਨ ਵਿਗੜ ਰਹੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ 10ਵੀਂ ਜਮਾਤ ਤੱਕ ਦੇ ਪ੍ਰਾਈਵੇਟ ਸਕੂਲਾਂ ਨੂੰ ਅੱਜ ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਐਤਵਾਰ ਨੂੰ ਜਾਰੀ ਇਕ ਬਿਆਨ 'ਚ ਮੁੱਖ ਮੰਤਰੀ ਨੇ ਖਰਾਬ ਮੌਸਮ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਹਿੱਤ ਵਿੱਚ ਇਹ ਹੁਕਮ ਜ਼ਰੂਰੀ ਹਨ, ਇਸ ਲਈ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਸਰਦੀਆਂ ਦੇ ਮੌਸਮ ਨੂੰ ਦੇਖਦੇ ਹੋਏ 31 ਦਸੰਬਰ ਤੱਕ ਸਕੂਲਾਂ 'ਚ ਸੱਤ ਦਿਨਾਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ 1 ਜਨਵਰੀ ਤੋਂ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਬਦਲ ਦਿੱਤਾ ਗਿਆ।
Punjab The decision to announce holidays in schools up to class 10 was taken in view of bad weather